ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਜਿੱਥੇ ਬਹੁਤ ਸਾਰੇ ਪਰਿਵਾਰ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾਣ ਵਾਲੇ ਇਨ੍ਹਾਂ ਭਾਰਤੀਆਂ ਅਤੇ ਪੰਜਾਬੀਆਂ ਵੱਲੋਂ ਆਪਣਾ ਵੱਖਰਾ ਹੀ ਇਕ ਭਾਰਤ ਵਸਾਇਆ ਹੋਇਆ ਹੈ, ਜਿਥੇ ਵਿਦੇਸ਼ਾਂ ਦੀ ਧਰਤੀ ਤੇ ਵਸਣ ਵਾਲੇ ਇਨਾਂ ਭਾਰਤੀਆਂ ਵੱਲੋਂ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਉੱਥੇ ਹੀ ਸਿੱਖ ਧਰਮ ਦਾ ਸਤਿਕਾਰ ਉਥੋਂ ਦੀਆਂ ਸਰਕਾਰਾਂ ਵੱਲੋਂ ਵੀ ਕੀਤਾ ਜਾਂਦਾ ਹੈ ਜਿੱਥੇ ਸਿੱਖ ਧਰਮ ਵਿੱਚ ਆਉਣ ਵਾਲੇ ਤਿਉਹਾਰਾਂ ਨੂੰ ਵੀ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਮਨਾਇਆ ਜਾਂਦਾ ਹੈ। ਉਥੇ ਹੀ ਵਿਦੇਸ਼ਾਂ ਵਿੱਚੋਂ ਸਿੱਖ ਇਤਿਹਾਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਦੇ ਸਾਹਮਣੇ ਆਉਂਦੀਆਂ ਹਨ।
ਹੁਣ ਅਮਰੀਕਾ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਜਿੱਥੇ ਬਹੁਤ ਸਾਰੇ ਪੰਜਾਬੀ ਵਸੇ ਹੋਏ ਹਨ, ਉਥੇ ਹੀ ਰਾਸ਼ਟਰੀ ਸਿੱਖ ਦਿਵਸ 14 ਅਪ੍ਰੈਲ ਨੂੰ ਮਨਾਏ ਜਾਣ ਦਾ ਮਤਾ ਅਮਰੀਕਾ ਦੀ ਸੰਸਦ ਵਿਚ ਪੈਸ਼ ਕਰ ਦਿੱਤਾ ਗਿਆ ਹੈ।
ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਮੂਰਤੀ ਸਣੇ 12 ਤੋਂ ਵਧੇਰੇ ਸਾਂਸਦਾ ਵੱਲੋਂ ਇਹ ਮਤਾ ਪੇਸ਼ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ 14 ਅਪ੍ਰੈਲ ਨੂੰ ਰਾਸ਼ਟਰੀ ਸਿੱਖ ਦਿਵਸ ਐਲਾਨਣ ਵਾਸਤੇ ਇਹ ਮਤਾ ਪੇਸ਼ ਕੀਤਾ ਗਿਆ ਹੈ। ਕਿਉਂਕਿ ਇਸ ਦਿਨ ਖ਼ਾਲਸਾ ਪੰਥ ਦੀ ਸ਼ੁਰੂਆਤ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਕੀਤੀ ਗਈ ਸੀ ਅਤੇ ਸਿੱਖ ਭਾਈਚਾਰੇ ਵਿੱਚ ਇਸ ਤਿਉਹਾਰ ਨੂੰ ਵਿਸਾਖੀ ਦੇ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ।
ਅਮਰੀਕਾ ਦੇ ਵਿਕਾਸ ਵਿੱਚ ਜਿੱਥੇ ਸਿੱਖ ਭਾਈਚਾਰੇ ਵੱਲੋਂ ਅਹਿਮ ਯੋਗਦਾਨ ਪਾਇਆ ਗਿਆ ਹੈ ਉਥੇ ਹੀ ਅਮਰੀਕਾ ਦੀ ਸਰਕਾਰ ਵੱਲੋਂ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਸਨਮਾਨ ਦਿੱਤੇ ਜਾ ਚੁੱਕੇ ਹਨ ਅਤੇ ਹੁਣ ਪੇਸ਼ ਕੀਤੇ ਗਏ ਇਸ ਮਤੇ ਵਾਸਤੇ ਉੱਥੋਂ ਦੇ ਨਾਗਰਿਕਾਂ ਵੱਲੌਂ ਇਸ ਮਤੇ ਨੂੰ ਪਾਸ ਕੀਤੇ ਜਾਣ ਅਤੇ ਨੈਸ਼ਨਲ ਸਿੱਖ ਦਿਵਸ ਐਲਾਨ ਕਰਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਸੌ ਸਾਲ ਪਹਿਲਾਂ ਜਿੱਥੇ ਅਮਰੀਕਾ ਦੀ ਧਰਤੀ ਤੇ 100ਸਿੱਖ ਪਹੁੰਚੇ ਸਨ, ਉਥੇ ਹੀ ਦੁਨੀਆ ਵਿੱਚ ਸਿੱਖ ਧਰਮ ਨੂੰ ਸਭ ਤੋਂ ਵੱਡਾ ਧਰਮ ਮੰਨਿਆ ਜਾਂਦਾ ਹੈ।