Home / ਦੁਨੀਆ ਭਰ / ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ

ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ

ਪੰਜਾਬ ਵਿੱਚ ਹੁਣ ਸਰਕਾਰੀ ਦਫਤਰਾਂ ਵਿੱਚ ਐਤਵਾਰ ਨੂੰ ਵੀ ਕੰਮ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦੇ ਹੋਏ ਪੰਜਾਬ ਦੇ ਸਾਰੇ ਸੇਵਾ ਕੇਂਦਰਾਂ ਤੇ ਸਾਂਝ ਕੇਂਦਰਾਂ ਦਾ ਸਮਾਂ ਵਧਾਉਣ ਦਾ ਫੈਸਲਾ ਲਿਆ ਹੈ। ਅਤੇ ਨਾਲ ਹੀ ਇਹ ਕੇਂਦਰ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ। ਇਹ ਹੁਕਮ 15 ਅਪ੍ਰੈਲ ਤੋਂ ਲਾਗੂ ਹੋ ਜਾਣਗੇ।

ਦੱਸਣਯੋਗ ਹੈ ਕਿ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੋ ਘੰਟੇ ਵਧਾ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰ ਦਿੱਤਾ ਗਿਆ ਹੈ। ਇਸ ਵੇਲੇ ਇਨ੍ਹਾਂ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਸੇਵਾ ਕੇਂਦਰ ਤੇ ਸਾਂਝ ਕੇਂਦਰ ਹਰੇਕ ਐਤਵਾਰ ਨੂੰ ਸ਼ਨੀਵਾਰ ਤੇ ਐਤਵਾਰ ਨੂੰ ਵੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ।

ਸੀ.ਐੱਮ. ਭਗਵੰਤ ਮਾਨ ਨੇ ਇਸ ਫੈਸਲੇ ਨੂੰ ਲੋਕ ਪੱਖੀ ਦੱਸਦੇ ਹੋਏ ਕਿਹਾ ਕਿ ਇਹ ਕਦਮ ਲੋਕਾਂ ਨੂੰ ਸੁਚਾਰੂ ਢੰਗ ਨਾਲ ਹੋਰ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਸਹਾਈ ਹੋਵੇਗਾ।ਦੱਸ ਦੇਈਏ ਕਿ ਪੂਰੇ ਪੰਜਾਬ ਵਿੱਚ 320 ਸੇਵਾ ਕੇਂਦਰਾਂ ਤੇ 506 ਸਾਂਝ ਕੇਂਦਰ ਹਨ। ਸਾਰੇ ਜ਼ਿਲ੍ਹਾ ਹੈੱਡਕੁਆਰਟਰਜ਼, ਸਬ-ਡਵੀਜ਼ਨ ਅਤੇ ਪੁਲੀਸ ਥਾਣਿਆਂ ਦੇ ਪੱਧਰ ਉਤੇ ਸਾਂਝ ਕੇਂਦਰ ਹਨ।

Check Also

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ, 3 ਜਣਿਆਂ ਨੂੰ Police ਨੇ ਕੀਤਾ ਗ੍ਰਿਫ਼ਤਾਰ …