ਗਰਮੀ ਨੇ ਆਪਣਾ ਪ੍ਰਭਾਵ ਮਾਰਚ ਮਹੀਨੇ ਤੋਂ ਹੀ ਸ਼ੁਰੂ ਕਰ ਦਿੱਤਾ ਸੀ। ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬੇ ਗਰਮੀ ਹੈ । ਹੁਣ ਅਪ੍ਰੈਲ ‘ਚ ਕੜਕਦੀ ਧੁੱਪ ਅਤੇ ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਹਿੱਸੇ ਅਤੇ ਮੱਧ ਭਾਰਤ ‘ਚ ਅਗਲੇ ਪੰਜ ਦਿਨਾਂ ਤਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ‘ਚ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 3 ਤੋਂ 4 ਦਿਨਾਂ ਦੌਰਾਨ ਪੰਜਾਬ ਰਾਜਸਥਾਨ, ਦੱਖਣੀ ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ‘ਚ ਗਰਮੀ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਵਿਦਰਭ, ਬਿਹਾਰ ਦੇ ਕੁਝ ਹਿੱਸਿਆਂ ਅਤੇ ਜੰਮੂ ਖੇਤਰ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ‘ਚ ਹੀਟਵੇਵ ਦੇ ਹਾਲਾਤ ਸੰਭਵ ਹਨ।
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਾਰਾ ਆਮ ਨਾਲੋਂ ਪੰਜ ਤੋਂ ਛੇ ਡਿਗਰੀ ਵੱਧ ਚੱਲ ਰਿਹਾ ਹੈ। ਗਰਮੀ ਕਾਰਨ ਲੋਕ ਬੇਚੈਨ ਹਨ। ਇੰਡੀਆ ਮੈਟਰੋਲੋਜੀਕਲ ਸੈਂਟਰ ਚੰਡੀਗੜ੍ਹ ਅਨੁਸਾਰ ਬਠਿੰਡਾ ਤੇ ਬਰਨਾਲਾ ਤੋਂ ਬਾਅਦ ਪੰਜਾਬ ਦੇ ਛੇ ਹੋਰ ਸ਼ਹਿਰਾਂ ‘ਚ ਗਰਮੀ ਆਪਣਾ ਭਿਆਨਕ ਰੂਪ ਦਿਖਾਏਗੀ।
ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਦੌਰਾਨ ਰਾਜਸਥਾਨ, ਉੱਤਰ ਪ੍ਰਦੇਸ਼, ਦੱਖਣੀ ਪੰਜਾਬ, ਦੱਖਣੀ ਹਰਿਆਣਾ-ਦਿੱਲੀ, ਮੱਧ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ ਗਰਮੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ 3 ਦਿਨਾਂ ਤਕ ਗੁਜਰਾਤ ਦੇ ਉੱਤਰੀ ਹਿੱਸਿਆਂ ‘ਚ ਗਰਮੀ ਦਾ ਕਹਿਰ ਜਾਰੀ ਰਹੇਗਾ।
ਜਾਣੋ- ਦਿੱਲੀ ਦਾ ਮੌਸਮ ਕਿਹੋ ਜਿਹਾ ਰਹੇਗਾ
ਮੌਸਮ ਵਿਭਾਗ ਅਨੁਸਾਰ ਦਿੱਲੀ ਐਨਸੀਆਰ ਵਿੱਚ ਅੱਜ ਆਸਮਾਨ ਸਾਫ਼ ਰਹੇਗਾ। ਕਈ ਥਾਵਾਂ ‘ਤੇ ਤੇਜ਼ ਗਰਮੀ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 41 ਅਤੇ 20 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਇਨ੍ਹੀਂ ਦਿਨੀਂ ਲੋਕਾਂ ਨੂੰ ਦਿਨ ਵੇਲੇ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂਕਿ ਰਾਤ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ।।।