Home / ਦੁਨੀਆ ਭਰ / ਇਨ੍ਹਾਂ ਸਕੂਲਾਂ ਬਾਰੇ ਆਈ ਵੱਡੀ ਖਬਰ

ਇਨ੍ਹਾਂ ਸਕੂਲਾਂ ਬਾਰੇ ਆਈ ਵੱਡੀ ਖਬਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਆਪਣੀ ਮਰਜ਼ੀ ਨਾਲ ਕੀਤੇ ਜਾਣ ਵਾਲੇ ਵਾਧੇ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਸਨ ਕਿ ਹੁਣ ਪ੍ਰਾਈਵੇਟ ਸਕੂਲ ਇਸ ਸੈਸ਼ਨ ਵਿਚ ਫੀਸਾਂ ਨਹੀਂ ਵਧਾ ਸਕਦੇ। ਇਨ੍ਹਾਂ ਹੁਕਮਾਂ ਅਨੁਸਾਰ ਫੀਸਾਂ ਸਬੰਧੀ ਕਾਰਵਾਈ ਸੋਮਵਾਰ ਯਾਨੀ 11 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ।ਮਿਲੀ ਜਾਣਕਾਰੀ ਅਨੁਸਾਰ ਮੁਹਾਲੀ, ਡੇਰਾਬੱਸੀ ਅਤੇ ਖਰੜ ਅਧੀਨ ਆਉਂਦੇ 419 ਸਕੂਲਾਂ ਦੀ ਹੁਣ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨਾ ਵਧਾਉਣ ਦੇ ਹੁਕਮਾਂ ’ਤੇ ਜਾਂਚ ਕੀਤੀ ਜਾਵੇਗੀ। ਇਸ ਵਿੱਚ ਸਾਰੇ ਸਕੂਲਾਂ ਦੀਆਂ ਫੀਸਾਂ ਦੀ ਜਾਣਕਾਰੀ ਸਬੂਤਾਂ ਸਮੇਤ ਇਕੱਠੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਾਰੇ ਸਕੂਲਾਂ ਦੀ 2022-23 ਦੀ ਸਾਲਾਨਾ ਫੀਸ, ਟਿਊਸ਼ਨ ਫੀਸ ਅਤੇ ਹਰ ਤਰ੍ਹਾਂ ਦੇ ਖਰਚਿਆਂ ਸਮੇਤ 15 ਤਰ੍ਹਾਂ ਦੇ ਮਾਪਦੰਡਾਂ ‘ਤੇ ਜਾਂਚ ਕੀਤੀ ਜਾਵੇਗੀ।’

ਦੱਸ ਦੇਈਏ ਕਿ ਇਸ ਦੀ ਰਿਪੋਰਟ ਇਕ ਹਫਤੇ ‘ਚ ਜਾਂਚ ਟੀਮ ਨੂੰ ਦੇਣੀ ਹੋਵੇਗੀ। ਜੇਕਰ ਇਸ ਜਾਂਚ ਦੌਰਾਨ ਕੋਈ ਵੀ ਸਕੂਲ ਫੀਸ ਵਿਚ ਵਾਧਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਜਾਂਚ ਟੀਮ ਵਿਚ 17 ਪ੍ਰਿੰਸੀਪਲ ਅਤੇ ਹੈਡ ਮਾਸਟਰ ਵੀ ਸ਼ਾਮਲ ਹੋਣਗੇ ਜਿਨ੍ਹਾਂ ਵਲੋਂ ਪੁਖਤਾ ਤਰੀਕੇ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਹ ਪੂਰੀ ਜਾਂਚ ਰਿਪੋਰਟ ਇੱਕ ਹਫਤੇ ਵਿਚ ਦੇਣ ਦੇ ਹੁਕਮ ਦਿਤੇ ਗਏ ਹਨ।

ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਵਿੱਚ ਵਾਧੇ ਦੇ ਹੁਕਮ ਜਾਰੀ ਕਰਦਿਆਂ ਇਹ ਵੀ ਕਿਹਾ ਸੀ ਕਿ ਕੋਈ ਵੀ ਸਕੂਲ ਬੱਚਿਆਂ ਦੇ ਮਾਪਿਆਂ ਨੂੰ ਸਿਰਫ ਸਕੂਲ ਵਿੱਚੋਂ ਕਿਤਾਬਾਂ, ਕੱਪੜੇ ਅਤੇ ਹੋਰ ਸਮਾਨ ਖਰੀਦਣ ਲਈ ਮਜਬੂਰ ਨਹੀਂ ਕਰਨਗੇ, ਸਗੋਂ ਮਾਪੇ ਆਪਣੀ ਮਰਜ਼ੀ ਅਨੁਸਾਰ ਕਿਸੇ ਵੀ ਦੁਕਾਨ ਤੋਂ ਪਾਠ ਪੁਸਤਕਾਂ ਅਤੇ ਕਿਤਾਬਾਂ ਅਤੇ ਵਰਦੀਆਂ ਆਦਿ ਖਰੀਦ ਸਕਦੇ ਹਨ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?