ਹੁਣ 300 ਫਿਲਮਾਂ ਕਰਨ ਵਾਲੇ ਇਸ ਦਿਗਜ ਅਦਾਕਾਰ ਦੀ ਹੋਈ ਅਚਾਨਕ ਮੌਤ, ਜਿਸ ਨਾਲ ਬੋਲੀਵੁਡ ਚ ਛਾਇਆ ਸੋਗ , ਜਿਸਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਸਿਨੇਮਾ ਦੇ ਮਸ਼ਹੂਰ ਅਦਾਕਾਰ M Balayya ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਨ੍ਹਾਂ ਨੇ ਭਾਰਤੀ ਫਿਲਮ ਇੰਡਸਟਰੀ ਦੇ ਦਿੱਗਜ ਅਦਾਕਾਰ ਦੇ ਤੌਰ ਉਪਰ 300 ਫਿਲਮਾਂ ਵਿੱਚ ਕੰਮ ਕਰਕੇ ਆਪਣੀ ਪਛਾਣ ਬਣਾਈ ਸੀ। 94 ਸਾਲਾਂ ਦੇ M Balayya ਦਾ ਸ਼ਨੀਵਾਰ ਸਵੇਰੇ ਹੈਦਰਾਬਾਦ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਦਿਹਾਂਤ ਹੋਇਆ ਹੈ।
ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। M Balayya ਨੇ ਇੱਕ ਅਦਾਕਾਰ ਦੇ ਤੌਰ ‘ਤੇ ਉਨ੍ਹਾਂ ਨੇ ਆਪਣੀ ਅਦਾਕਾਰੀ ਦੀ ਸ਼ੁਰੂਆਤ (Ethuku Pai Ethu)ਨਾਲ ਕੀਤੀ ਸੀ। ਇਹ ਫਿਲਮ ਤਾਪੀ ਚਾਣਕਿਆ ਦੁਆਰਾ ਨਿਰਦੇਸ਼ਿਤ ਅਤੇ ਸਾਰਥੀ ਸਟੂਡੀਓ ਦੁਆਰਾ ਨਿਰਮਿਤ ਇੱਕ ਸਮਾਜਿਕ ਫਿਲਮ ਹੈ।
ਇਸ ਰਾਹੀਂ ਉਨ੍ਹਾਂ ਵੱਲੋਂ ਬਹੁਤ ਜ਼ਿਆਦਾ ਸੁਪਰਹਿੱਟ ਫਿਲਮਾਂ ਵਿਚ ਕੰਮ ਕੀਤਾ ਗਿਆ ਜਿਨ੍ਹਾਂ ਵਿੱਚ ‘ਪਾਰਵਤੀ ਕਲਿਆਣਮ’, ਕ੍ਰਿਸ਼ਨਾ ਕੁਮਾਰੀ’,ਕੁਮਕੁਮ ਰੇਖਾ,ਭਾਗਯਦੇਵਤਾ’ ਆਦਿ ਸ਼ਾਮਲ ਹਨ। ਵੱਖ ਵੱਖ ਫ਼ਿਲਮ ਵਿਚ ਉਨ੍ਹਾਂ ਦੀ ਅਦਾਕਾਰੀ ਦੇ ਕਾਰਨ ਉਨ੍ਹਾਂ ਨੂੰ ਬਹੁਤ ਸਾਰੇ ਸਨਮਾਨ ਵੀ ਮਿਲ ਚੁੱਕੇ ਸਨ। ਉਨ੍ਹਾਂ ਦੀ ਦਿਹਾਂਤ ਦੀ ਖਬਰ ਸਾਹਮਣੇ ਆਉਂਦੇ ਹੀ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ ਗਈ ਹੈ।।