ਕਾਂਗਰਸ ਹਾਈਕਮਾਂਡ ਨੇ ਵਿਧਾਇਕ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਦੋਂਕਿ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਦਲ ਦਾ ਨੇਤਾ ਬਣਾਉਣ ਤੇ ਮੋਹਰ ਲਗਾ ਦਿੱਤਾ ਹੈ । ਸੂਤਰਾਂ ਦਾ ਕਹਿਣਾ ਹੈ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਤੋਂ ਛੁੱਟੀ ਹੋ ਗਈ ਹੈ।
ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ ਇਸ ਵੇਲੇ ਸਾਹਮਣੇ ਆ ਰਹੀ ਹੈ। ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਲਾਉਣ ਲਈ ਪੂਰੀ ਤਰ੍ਹਾਂ ਤਿਆਰੀ ਖਿੱਚ ਲਈ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਦੀ ਚੋਣ ਲਈ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਂ ‘ਤੇ ਮੋਹਰ ਲੱਗ ਸਕਦੀ ਹੈ।
ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਸੀ ਕਿ ਇਸ ਦੌੜ ‘ਚ ਸੁਖਜਿੰਦਰ ਰੰਧਾਵਾ, ਰਵਨੀਤ ਬਿੱਟੂ ਅਤੇ ਸੰਤੋਖ ਚੌਧਰੀ ਦਾ ਨਾ ਵੀ ਚਰਚਾ ‘ਚ ਸੀ ਪਰ ਸੂਤਰਾਂ ਮੁਤਾਬਕ ਰਾਜਾ ਵੜਿੰਗ ਦੇ ਪ੍ਰਧਾਨ ਬਣਨ ਦੀ ਜ਼ਿਆਦਾ ਸੰਭਾਵਨਾ ਪ੍ਰਗਟ ਕੀਤੀ ਗਈ ਸੀ । ਪੰਜਾਬ ਕਾਂਗਰਸ ਪ੍ਰਧਾਨ ਦੀ ਚੋਣ ਲਈ ਕਾਂਗਰਸ ਸੂਬਾ ਕਮੇਟੀ ਵੱਲੋਂ ਹਾਈਕਮਾਨ ਨੂੰ ਉਕਤ ਨਾਵਾਂ ਦੀ ਸੂਚੀ ਭੇਜ ਦਿੱਤੀ ਗਈ ਸੀ ਪਰ ਹੁਣ ਰਾਜਾ ਵੜਿੰਗ ਤੇ ਪੱਕੀ ਮੋਹਰ ਲੱਗ ਗਈ ਹੈ।
ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ‘ਚ ਕਰਾਰੀ ਹਾਰ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਸੋਨੀਆ ਗਾਂਧੀ ਨੂੰ ਸਿਰਫ ਇਕ ਲਾਈਨ ‘ਚ ਆਪਣਾ ਅਸਤੀਫ਼ਾ ਲਿਖ ਕੇ ਭੇਜਿਆ ਗਿਆ ਸੀ।