ਪੰਜਾਬੀਓ ਥੋੜ੍ਹਾ ਸਮਾਂ ਦਿਓ, ਰੰਗਲਾ ਪੰਜਾਬ ਬਣਾਉਣ ਵਿਚ ਜਲਦਬਾਜ਼ੀ ਨਾ ਕਰੀਏ: ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਪੋਸਟ ਪਾਈ ਹੈ ਤੇ ਲਿਖਿਆ ਹੈ-ਪੰਜਾਬੀਓ ਥੋੜ੍ਹਾ ਸਮਾਂ ਦਿਓ! ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ।।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਕਾਹਲੀ ਨਾ ਕਰੀਏ। ਸਾਨੂੰ ਥੋੜ੍ਹਾ ਸਮਾਂ ਦਿਓ।ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਪੋਸਟ ਪਾਈ ਹੈ ਤੇ ਲਿਖਿਆ ਹੈ-ਪੰਜਾਬੀਓ ਥੋੜ੍ਹਾ ਸਮਾਂ ਦਿਓ!ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ।
ਦੱਸ ਦਈਏ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ।ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ।
ਉਨ੍ਹਾਂ ਨੇ ਪੰਜਾਬੀਆਂ ਨੂੰ ਕਾਹਲੀ ਨਾ ਕਰਨ ਦੀ ਅਪੀਲ ਕੀਤੀ ਹੈ।ਦੱਸ ਦਈਏ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਲੋਕਾਂ ਨੂੰ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਹੋਣ ਦੀ ਝਾਕ ਹੈ। ਸਭ ਤੋਂ ਵੱਡਾ ਮੁੱਦਾ 300 ਯੂਨਿਟ ਮੁਫਤ ਬਿਜਲੀ ਦਾ ਹੈ। ਇਸ ਤੋਂ ਇਲਾਵਾ ਬੇਰੁਜ਼ਗਾਰੀ, ਮੁਲਾਜ਼ਮਾਂ ਦੇ ਮਸਲਿਆਂ ਦਾ ਹੱਲ ਚਰਚੇ ਦੇ ਵਿਸ਼ੇ ਹਨ।ਪੰਜਾਬ ਵਿਚ ਅਮਨ-ਕਾਨੂੰਨ ਦੀ ਹਾਲਤ ਉਤੇ ਵੀ ਵਿਰੋਧੀ ਧਿਰਾਂ ਆਪ ਸਰਕਾਰ ਨੂੰ ਘੇਰ ਰਹੀਆਂ ਹਨ।