ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਲਗਾਏ ਗਏ ਕਰੋਨਾ ਦੀ ਜਾਂਚ ਸਬੰਧੀ ਕੈਂਪ ਦੇ ਦੂਜੇ ਦਿਨ ਅੱਜ 160 ਤੋਂ ਵੱਧ ਵਿਅਕਤੀਆਂ ਨੇ ਆਪਣੀ ਕਰੋਨਾ ਜਾਂਚ ਕਰਵਾਈ। ਦੋ ਦਿਨਾਂ ਵਿੱਚ ਲਗਪਗ 315 ਤੋਂ ਵੱਧ ਸ਼ਰਧਾਲੂਆਂ ਨੇ ਇਹ ਟੈਸਟ ਕਰਵਾਇਆ ਹੈ। ਜ਼ਿਕਰਯੋਗ ਹੈ ਕਿ ਸਿੱਖ ਸ਼ਰਧਾਲੂ 12 ਅਪਰੈਲ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾ ਰਹੇ ਹਨ। ਇਸ ਸਬੰਧ ਵਿੱਚ ਪਾਕਿਸਤਾਨੀ ਸਫ਼ਾਰਤਖਾਨੇ ਵੱਲੋਂ ਲਗਪਗ 2200 ਯਾਤਰੀਆਂ ਨੂੰ ਵੀਜ਼ੇ ਦਿੱਤੇ ਗਏ ਹਨ।
ਸਿੱਖ ਸ਼ਰਧਾਲੂਆਂ ਦਾ ਇਹ ਜਥਾ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਗੁੁਰਦੁਆਰਾ ਪੰਜਾ ਸਾਹਿਬ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਦੋ ਦਿਨਾਂ ਵਿੱਚ ਲਗਪਗ 315 ਤੋਂ ਵੱਧ ਯਾਤਰੀਆਂ ਨੇ ਜਾਂਚ ਕਰਵਾਈ।।। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 900 ਸ਼ਰਧਾਲੂਆਂ ਦੀ ਭੇਜੀ ਲਿਸਟ ਵਿੱਚੋਂ 705 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ
ਦੱਸ ਦਈਏ ਕਿ ਪਾਕਿਸਤਾਨ ਜਾਣ ਵਾਲੇ 900 ਸ਼ਰਧਾਲੂਆਂ ਦੀ ਭੇਜੀ ਲਿਸਟ ਵਿੱਚੋਂ 705 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਪੁਰਬ ਮਨਾਉਣ ਲਈ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਲਿਸਟ ਵਿਚੋਂ 195 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ 900 ਸ਼ਾਰਧਾਲੂਆਂ ਦੇ ਪਾਸਪੋਰਟ ਵੀਜੇ ਲਗਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 705 ਸ਼ਾਰਧਾਲੂਆਂ ਨੂੰ ਵੀਜੇ ਜਾਰੀ ਕੀਤੇ ਗਏ ਹਨ।