Home / ਦੁਨੀਆ ਭਰ / ਕਿਸਾਨਾਂ ਲਈ ਆਈ ਵੱਡੀ ਖਬਰ

ਕਿਸਾਨਾਂ ਲਈ ਆਈ ਵੱਡੀ ਖਬਰ

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਇਕ ਚਿੱਠੀ ਲਿਖੀ ਹੈ ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ ਅੱਤ ਦੀ ਗਰਮੀ ਕਾਰਨ ਕਣਕ ਦੇ ਝਾਡ਼ ਵਿੱਚ ਆਈ ਕਮੀ ਦੇ ਕਰਕੇ ਕਿਸਾਨਾਂ ਨੂੰ ਪਏ ਘਾਟੇ ਦੇ ਬਾਰੇ ਵਿਚ ਦੱਸਿਆ ਅਤੇ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿਚ ਉਨ੍ਹਾਂ ਨੇ ਦੱਸਿਆ ਹੈ ਕਿ ਬਾਰਸ਼ ਨਾ ਹੋਣ ਕਾਰਨ ਗਰਮੀ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ
ਜਿਸ ਕਾਰਨ ਕਣਕ ਦੀ ਫ਼ਸਲ ਬਹੁਤ ਪ੍ਰਭਾਵਿਤ ਹੋਈ ਹੈ ਹਰ ਕਿਸਾਨ ਨੂੰ ਪ੍ਰਤੀ ਏਕੜ ਪੰਜ ਸੱਤ ਕੁਇੰਟਲ ਦਾ ਨੁਕਸਾਨ ਹੋ ਰਿਹਾ ਹੈ ਪਰਨੀਤ ਕੌਰ ਨੇ ਲਿਖਿਆ ਕਿ ਪਹਿਲਾਂ ਕਣਕ ਦਾ ਪ੍ਰਤੀ ਏਕੜ ਝਾੜ ਵੀਹ ਤੋਂ ਬਾਈ ਕੁਇੰਟਲ ਕਮਾਲ ਦਾ ਹੁੰਦਾ ਸੀ ਪਰ ਅਜੇ ਇਸ ਬਾਰੇ ਜਲਦੀ ਅਤੇ ਤੇਜ਼ ਗਰਮੀ ਪੈਣ ਕਾਰਨ ਕਣਕ ਦਾ ਝਾੜ ਪੰਦਰਾਂ ਤੋਂ ਸਤਾਰਾਂ ਕੁਇੰਟਲ ਹੀ ਨਿਕਲਿਆ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪੰਜ ਸੱਤ ਕੁਇੰਟਲ ਪ੍ਰਤੀ ਏਕੜ ਕਣਕ ਦਾ ਝਾੜ ਘਟਣ ਦਾ ਮਤਲਬ

new

ਹਰ ਕਿਸਾਨ ਨੂੰ ਪ੍ਰਤੀ ਏਕੜ ਦੱਸ ਪੰਦਰਾਂ ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਮੰਗ ਕੀਤੀ ਹੈ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਆਰਥਿਕ ਮੁਅਾਵਜ਼ਾ ਦਿੱਤਾ ਜਾਵੇ ਕਿਉਂਕਿ ਖੇਤੀ ਹੀ ਉਨ੍ਹਾਂ ਦੀ ਰੋਜ਼ੀ ਰੋਟੀ ਦਾ ਇੱਕੋ ਇੱਕ ਸਾਧਨ ਹੈ ਅਤੇ ਪੰਜਾਬ ਦਾ ਇੱਕ ਵੱਡਾ ਤਬਕਾ ਖੇਤੀਬਾੜੀ ਉੱਪਰ ਨਿਰਭਰ ਹੈ ਹੁਣ ਦੇਖਣਾ ਹੋਵੇਗਾ ਕਿ ਪ੍ਰਨੀਤ ਕੌਰ ਦੀ ਇਸ ਮੰਗ ਦਾ ਕੇਂਦਰੀ ਮੰਤਰੀ ਵੱਲੋਂ ਕੀ ਜਵਾਬ ਆਉਂਦਾ ਹੈ ਬਾਕੀ ਦੀ ਹੋਰ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!