Home / ਦੁਨੀਆ ਭਰ / ਲੋਕਾਂ ਲਈ ਮੁਫਤ ਬਿਜਲੀ ਬਾਰੇ ਵੱਡੀ ਅਪਡੇਟ

ਲੋਕਾਂ ਲਈ ਮੁਫਤ ਬਿਜਲੀ ਬਾਰੇ ਵੱਡੀ ਅਪਡੇਟ

ਪੰਜਾਬ ਵਿੱਚ ਸਮੇਂ ਦੀ ਵੱਡੀ ਖ਼ਬਰ ਆਮ ਆਦਮੀ ਪਾਰਟੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਅੱਜ ਇਕ ਵੱਡਾ ਐਲਾਨ ਪੰਜਾਬੀਆਂ ਵਾਸਤੇ ਕੀਤਾ ਗਿਆ ਹੈ ਪੰਜਾਬ ਦੇ ਲੋਕਾਂ ਨੂੰ ਅੱਜ ਇਕ ਮਹੀਨਾ ਪੂਰਾ ਹੋਣ ਤੇ ਭਗਵੰਤ ਸਿੰਘ ਮਾਨ ਦੇ ਵੱਲੋਂ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ ਅੱਜ ਪੰਜਾਬ ਦੇ ਲੋਕਾਂ ਦੇ ਵਾਸਤੇ ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਪ੍ਰਤੀ ਮਹੀਨਾ ਮੁਆਫ ਕਰਨ ਦਾ ਅੈਲਾਨ ਕਰ ਦਿੱਤਾ ਗਿਆ ਹੈ ਅਤੇ ਇਸ ਸਕੀਮ ਦਾ ਲਾਭ ਪੰਜਾਬ ਦੇ ਲੋਕਾਂ ਨੂੰ ਇੱਕ ਜੁਲਾਈ ਦੋ ਹਜਾਰ ਬਾਈ ਤੋਂ ਮਿਲਣਾ ਸ਼ੁਰੂ ਹੋ ਜਾਵੇਗਾ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਆਪਣੀ ਪਹਿਲੀ ਗਾਰੰਟੀ ਇੱਕ ਮਹੀਨੇ ਦੇ

ਅੰਦਰ ਹੀ ਪੂਰੀ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਲੋਕਾਂ ਨੂੰ ਇਸ ਦਾ ਹੁਣ ਲਾਭ ਮਿਲੇਗਾ ਨਾਲ ਹੀ ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਜਿਨ੍ਹਾਂ ਲੋਕਾਂ ਦੇ ਪੁਰਾਣੇ ਬਿੱਲ ਜਿਨ੍ਹਾਂ ਦਾ ਲੋਡ ਦੋ ਕਿਲੋਵਾਟ ਤੋਂ ਘੱਟ ਹੈ ਅਤੇ ਇਕੱਤੀ ਦਸੰਬਰ ਤਕ ਜੋ ਵੀ ਪੈਂਡਿੰਗ ਬਿੱਲ ਪਏ ਸਨ ਉਨ੍ਹਾਂ ਨੂੰ ਮੁਆਫ਼ ਕਰਨ ਦਾ ਅੈਲਾਨ ਕਰ ਦਿੱਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਿਨ੍ਹਾਂ ਪਰਿਵਾਰਾਂ ਨੂੰ ਪਹਿਲਾਂ ਦੋ ਸੌ ਯੂਨਿਟ

ਮੁਫ਼ਤ ਬਿਜਲੀ ਮਿਲਦੀ ਸੀ ਉਨ੍ਹਾਂ ਨੂੰ ਵੀ ਹੁਣ ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਹਰ ਮਹੀਨੇ ਮਿਲੇਗੀ ਨਾਲ ਹੀ ਉਨ੍ਹਾਂ ਨੇ ਦੱਸਿਆ ਹੈ ਕਿ ਦੋ ਮਹੀਨੇ ਬਾਅਦ ਬਿੱਲ ਆਉਣ ਕਰਕੇ ਛੇ ਸੌ ਯੂਨਿਟ ਮੁਫ਼ਤ ਬਿਜਲੀ ਮਿਲੇਗੀ ਅਤੇ ਜਿਨ੍ਹਾਂ ਪਰਿਵਾਰਾਂ ਨੂੰ ਦੋ ਸੌ ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵੀ ਮਿਲਦੀ ਸੀ ਉਨ੍ਹਾਂ ਨੂੰ ਹੁਣ ਜੇਕਰ ਛੇ ਸੌ ਤੋਂ ਉੱਪਰ ਜਿੰਨੀਆਂ ਵੀ ਯੂਨਿਟਾਂ ਬਲਦੀਆਂ ਹਨ ਮੰਨ ਲਓ ਕਿ ਛੇ ਸੌ ਚਾਲੀ ਯੂਨਿਟਾਂ ਬਣ ਜਾਂਦੀਆਂ ਹਨ ਤਾਂ ਉਨ੍ਹਾਂ ਨੂੰ ਚਾਲੀ ਯੂਨਿਟਾਂ ਦਾ ਹੀ ਬਿੱਲ ਦੇਣਾ ਪਵੇਗਾ ਅਤੇ

ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਦੇ ਬਿੱਲ ਪੁਰਾਣੇ ਮਾਫ਼ ਨਹੀਂ ਸਨ ਜਾਂ ਕਿਸੇ ਵੀ ਤਰ੍ਹਾਂ ਦੀ ਸਕੀਮ ਨਹੀਂ ਮਿਲਦੀ ਜੇਕਰ ਉਨ੍ਹਾਂ ਦੀ ਖਪਤ ਛੇ ਸੌ ਇੱਕ ਯੂਨਿਟ ਵੀ ਹੋ ਜਾਂਦੀ ਹੈ ਤਾਂ ਉਨ੍ਹਾਂ ਨੂੰ ਛੇ ਸੌ ਇੱਕ ਯੂਨਿਟ ਦਾ ਹੀ ਬਿੱਲ ਭਰਨਾ ਪਵੇਗਾ ਬਾਕੀ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕ ਇਸ ਫ਼ੈਸਲੇ ਦਾ ਸਵਾਗਤ ਕਿਸ ਤਰ੍ਹਾਂ ਕਰਦੇ ਹਨ ਬਾਕੀ ਦੀ ਹੋਰ ਜਾਣਕਾਰੀ ਵਾਸਤੇ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …