ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਸ ਪੈਸੇ ਦੀ ਰਿਕਵਰੀ ਕਰਵਾਈ ਜਾਵੇਗੀ ਕਿਉਂਕਿ ਇਹ ਜਨਤਾ ਦਾ ਪੈਸਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ, ਇਸ ਦਾ ਜਾਂਚ ਕਰਵਾ ਕੇ ਰਿਕਵਰੀ ਕਰਾਂਗੇ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।
ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਰਜ਼ਾ ਤਾਂ ਚੁੱਕਿਆ ਪਰ ਉਹ ਲੋਕ ਭਲਾਈ ਉਤੇ ਇਸਤੇਮਾਲ ਨਹੀਂ ਹੋਇਆ ਸਗੋਂ ਕਿਤੇ ਹੋਰ ਇਸਤੇਮਾਲ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਰਜ਼ੇ ਦੀ ਰਕਮ ਦੀ ਰਿਕਵਰੀ ਕਰ ਕੇ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਕਾਰਜਾਂ ਉਤੇ ਇਸਤੇਮਾਲ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰ ਨੇ ਪੰਜਾਬ ਉਤੇ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਚਾੜ ਦਿੱਤਾ ਹੈ ਅਤੇ ਉਸ ਦਾ ਇਸਤੇਮਾਲ ਪੰਜਾਬ ਦੇ ਵਿਕਾਸ ਤੇ ਪੰਜਾਬ ਦੇ ਲੋਕਾਂ ਦੀ ਭਲਾਈ ਨਹੀਂ ਕੀਤਾ ਗਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਕਰਜ਼ੇ ਸਬੰਧੀ ਜਾਂਚ ਕਰਵਾਈ ਜਾਵੇਗੀ ਅਤੇ ਇਸ ਤੇ ਬਾਅਦ ਸਾਰੇ ਕਰਜ਼ੇ ਦੀ ਰਿਕਵਰੀ ਕਰਵਾਈ ਜਾਵੇਗੀ। ਇਸ ਰਿਕਵਰੀ ਨਾਲ ਪੰਜਾਬ ਦਾ ਵਿਕਾਸ ਹੋਵੇਗਾ ਅਤੇ ਲੋਕ ਭਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਕਿਉਂਕਿ ਇਹ ਸਾਰਾ ਪੈਸਾ ਪੰਜਾਬ ਦਾ ਅਤੇ ਪੰਜਾਬ ਦੇ ਲੋਕਾਂ ਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਉਤੇ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ ਪਰ ਇਹ ਕਰਜ਼ਾ ਕਿਥੇ ਖ਼ਰਚ ਕੀਤਾ ਗਿਆ ਹੈ। ਇਸ ਦੀ ਜਾਂਚ ਕਰਵਾ ਕੇ ਰਿਕਵਰੀ ਕਰਾਂਗੇ ਕਿਉਂਕਿ ਇਹ ਲੋਕਾਂ ਦਾ ਪੈਸੇ ਹੈ। ਪੰਜਾਬ ਸਰਕਾਰ ਦੇ ਵਿੱਤੀ ਹਾਲਤ ਇਹ ਹਨ ਕਿ ਸਰਕਾਰ ਨੂੰ ਕਰਜ਼ਾ ਲੈ ਕੇ ਆਪਣਾ ਖ਼ਰਚ ਚਲਾਉਣਾ ਪਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 20315 ਕਰੋੜ ਰੁਪਏ ਹਰ ਸਾਲ ਵਿਆਜ ਵਿੱਚ ਚਲੇ ਜਾਂਦੇ ਹਨ ਤੇ ਕਰਜ਼ੇ ਦਾ ਬੋਝ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਖੁਦ 16 ਮਾਰਚ ਤੋਂ ਲੈ ਕੇ 30 ਮਾਰਚ ਤਕ 5500 ਕਰੋੜ ਦਾ ਮਾਰਕੀਟ ਤੋਂ ਕਰਜ਼ਾ ਲਿਆ ਹੈ। ਪੰਜਾਬ ਸਰਕਾਰ ਦੀ ਜਦੋਂ ਤੱਕ ਆਪਣੀ ਆਮਦਨ ਨਹੀਂ ਵਧੇਗੀ ,ਉਦੋਂ ਤੱਕ ਸਰਕਾਰ ਨੂੰ ਕਰਜ਼ਾ ਲੈਣਾ ਹੀ ਪਏਗਾ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਮਾਰਚ ਮਹੀਨੇ ਵਿੱਚ ਇਸ ਲਈ ਜ਼ਿਆਦਾ ਕਰਜ਼ਾ ਲਿਆ ਹੈ ਕਿਉਂਕਿ ਅਪ੍ਰੈਲ ਮਹੀਨੇ ਵਿੱਚ ਸਰਕਾਰ ਨੂੰ ਕਰਜ਼ਾ ਨਹੀਂ ਮਿਲਣਾ ਸੀ। ਇਸ ਲਈ ਸਰਕਾਰ ਨੇ ਮਾਰਚ ਮਹੀਨੇ ਵਿੱਚ ਆਪਣਾ ਖ਼ਰਚ ਚਲਾਉਣ ਲਈ ਜ਼ਿਆਦਾ ਕਰਜ਼ਾ ਲੈ ਲਿਆ ਹੈ।