Home / ਦੁਨੀਆ ਭਰ / SGPC ਮੈਬਰ ਜਥੇਦਾਰ ਚੂੰਘਾ ਦਾ ਵੱਡਾ ਬਿਆਨ

SGPC ਮੈਬਰ ਜਥੇਦਾਰ ਚੂੰਘਾ ਦਾ ਵੱਡਾ ਬਿਆਨ

ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਭਗਵੰਤ ਮਾਨ ਤੇ ਆਰੋਪ ਲਗਾਇਆ ਗਿਆ ਸੀ ਕਿ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਾਬ ਪੀ ਕੇ ਨਤਮਸਤਕ ਹੋਏ ਸਨ। ਉਹਨਾਂ ਨੇ ਸ਼ਰਾਬ ਪੀਤੀ ਸੀ ਕੀ ਨਹੀਂ ਇਸ ਦਾ ਖੁਲਾਸਾ ਕਿਸੇ ਹੋਰ ਨੇ ਨਹੀਂ ਬਲਕਿ ਬਰਨਾਲਾ ਜ਼ਿਲ੍ਹੇ ਦੇ ਭਦੌੜ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਗਾ ਨੇ ਹੀ ਕਰ ਦਿੱਤਾ ਹੈ, ਜੋ ਕੀ ਉਹਨਾਂ ਦੇ ਦਾਅਵਿਆਂ ਨੂੰ ਝੂਠਾ ਸਾਬਿਤ ਕਰ ਰਿਹਾ ਹੈ|

new

ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਗਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 14 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵਾਨ ਮਾਨ ਨੂੰ ਸਿਰੋਪਾਓ ਦੇਣ ਸਮੇਂ ਉਹ ਉਨ੍ਹਾਂ ਦੇ ਬਿਲਕੁਲ ਨੇੜੇ ਖੜ੍ਹੇ ਸਨ ਅਤੇ ਉਨ੍ਹਾਂ ਨੂੰ ਸ਼ਰਾਬ ਦੀ ਕੋਈ ਬਦਬੂ ਨਹੀਂ ਆਈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੀ ਨਹੀਂ ਸਗੋਂ ਹੋਰ ਵੀ ਕਈ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਗਏ ਸਨ।

ਜਦ ਉਹਨਾਂ ਨੂੰ ਪੁਛਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਰਾਬ ਪੀਣ ਬਾਰੇ ਪਤਾ ਕਿਵੇਂ ਲੱਗ ਗਿਆ ਤਾਂ ਉਹਨਾਂ ਨੇ ਕਿਹਾ ਕੀ ਇਸ ਬਾਰੇ ਉਹਨਾਂ ਨੂੰ ਪਤਾ ਨਹੀਂ ਹੈ। ਉਹਨਾਂ ਦੱਸਿਆ ਕਿ ਉਸ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਉਹਨਾਂ ਦੇ ਵਿਧਾਇਕ ਮੰਤਰੀ ਅਤੇ ਵੱਡੀ ਗਿਣਤੀ ਵਿੱਚ ਲੋਕ ਅਤੇ ਪੱਤਰਕਾਰ ਵੀ ਸਨ।

newhttps://punjabiinworld.com/wp-admin/options-general.php?page=ad-inserter.php#tab-4

ਬਲਦੇਵ ਸਿੰਘ ਚੂੰਗਾ ਨੂੰ ਜਦ ਇਹ ਸਵਾਲ ਕੀਤਾ ਗਿਆ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹੈ| ਕੀਤੇ ਇਸ ਕਰਕੇ ਤਾਂ ਉਹ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਪ੍ਰਤੀ ਨਰਮ ਰੁਖ਼ ਰੱਖਦਾ ਹੈ ਤਾਂ ਉਹਨਾਂ ਕਿਹਾ ਕਿ ਇਹ ਸਰਾਸਰ ਗਲਤ ਹੈ। ਉਹ ਪਿਛਲੇ 35 ਸਾਲਾਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਅਜੇ ਵੀ ਅਕਾਲੀ ਦਲ ਨਾਲ ਹੀ ਹੈ।
ਅੰਤ ਵਿੱਚ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਬਾਡੀ ਲੈਂਗੂਏਜ ਤੋਂ ਪਤਾ ਲੱਗਦਾ ਹੈ ਕਿ ਉਹ ਬਹੁਤ ਥੱਕ ਗਏ ਹਨ ਅਤੇ ਉਨ੍ਹਾਂ ਨੂੰ ਹਰ ਸਮੇਂ ਸੂਬੇ ਦੇ ਦੌਰੇ ‘ਤੇ ਜਾਣਾ ਪੈਂਦਾ ਹੈ, ਅਜਿਹਾ ਨਹੀਂ ਕਿ ਉਹ ਸ਼ਰਾਬੀ ਸਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਪ੍ਰੈਸ ਨੋਟ ਜਾਰੀ ਕਰਨ ’ਤੇ ਕਿਹਾ ਕਿ ਕਿਸੇ ’ਤੇ ਦੋਸ਼ ਲਾਉਣ ਤੋਂ ਪਹਿਲਾਂ ਇਸ ਦੀ ਜਾਂਚ ਹੋਣੀ ਚਾਹੀਦੀ ਹੈ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!