ਪੰਜਾਬ ਵਿੱਚ ਜਿੱਥੇ ਇਸ ਵੇਲ਼ੇ ਵਧੇਰੇ ਪੈਣ ਵਾਲੀ ਗਰਮੀ ਦੇ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਉੱਥੇ ਹੀ ਕਣਕਾਂ ਦਾ ਝਾੜ ਵੀ ਇਸ ਵਾਰੀ ਕਾਫੀ ਘਟ ਗਿਆ ਹੈ। ਕਣਕਾਂ ਦੇ ਝਾੜ ਘਟਣ ਨਾਲ ਹੀ ਜਿੱਥੇ ਕਿਸਾਨਾਂ ਨੂੰ ਆਰਥਿਕ ਤੌਰ ਤੇ ਕਾਫੀ ਨੁਕਸਾਨ ਹੋਇਆ ਹੈ ਉੱਥੇ ਹੀ ਬਹੁਤ ਸਾਰੇ ਕਿਸਾਨਾਂ ਵਿਚ ਨਿਰਾਸ਼ਾ ਵੀ ਵੇਖੀ ਜਾ ਰਹੀ ਹੈ ਜਿਨ੍ਹਾਂ ਨੂੰ ਆਪਣਾ ਕਰਜਾ ਉਤਾਰਨ ਵਿੱਚ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਸੱਤਾ ਵਿਚ ਆਉਂਦਿਆਂ ਜਿਥੇ ਕਿਸਾਨਾਂ ਦੇ ਹਿਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਅਚਾਨਕ ਲਾਗੂ ਕੀਤੇ ਜਾਣ ਵਾਲੇ ਕਈ ਆਦੇਸ਼ਾਂ ਨਾਲ ਕਿਸਾਨਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ।
ਹੁਣ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਵੱਲੋਂ ਇਹ ਵੱਡਾ ਹੁਕਮ ਜਾਰੀ ਕੀਤਾ ਗਿਆ ਹੈ ਜਿਥੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਸਰਕਾਰ ਦੇ ਸਮੇਂ ਜਿਥੇ ਪੰਜਾਬ ਵਿਚ ਵਿਕਾਸ ਬੈਂਕਾਂ ਦਾ ਕਰਜ਼ਾ ਨਾ ਚੁਕਾਉਣ ਵਾਲੇ ਦੋ ਹਜ਼ਾਰ ਤੋਂ ਵਧੇਰੇ ਡਿਫਾਲਟਰ ਕਿਸਾਨਾਂ ਨੂੰ ਵਾਰੰਟ ਜਾਰੀ ਕਰਨ ਦਾ ਫੈਸਲਾ ਲਿਆ ਗਿਆ ਸੀ ਜੋ ਹੁਣ ਖੇਤੀ ਵਿਕਾਸ ਬੈਂਕ ਵੱਲੋਂ ਲਾਗੂ ਕਰ ਦਿੱਤਾ ਗਿਆ ਹੈ। ਜਿੱਥੇ ਪੰਜਾਬ ਵਿੱਚ ਪਹਿਲਾਂ ਹੀ ਕਿਸਾਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਇਸ ਮਾਮਲੇ ਦੇ ਸਾਹਮਣੇ ਆਉਂਦੇ ਹੀ ਆਮ ਆਦਮੀ ਪਾਰਟੀ ਵੀ ਵਿਵਾਦਾਂ ਵਿੱਚ ਘਿਰ ਗਈ ਹੈ।
ਇਸ ਆਦੇਸ਼ ਨੂੰ ਰੋਕਣ ਦੇ ਹੁਕਮ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਰੀ ਕਰ ਦਿੱਤੇ ਗਏ ਹਨ, ਕੇ ਤੁਰੰਤ ਹੀ ਇਨ੍ਹਾਂ ਲਾਗੂ ਕੀਤੇ ਗਏ ਆਦੇਸ਼ਾਂ ਨੂੰ ਵਾਪਸ ਲਿਆ ਜਾਵੇ। ਕਿਉਂਕਿ ਇਹ ਫੈਸਲਾ ਕਾਂਗਰਸ ਸਰਕਾਰ ਦੇ ਸਮੇਂ ਲਿਆ ਗਿਆ ਸੀ । ਉਥੇ ਹੀ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਕਿਸਾਨਾਂ ਦੀ ਗ੍ਰਿਫਤਾਰੀ ਨਾ ਕੀਤੇ ਜਾਣ ਅਤੇ ਨਾ ਹੀ ਉਨ੍ਹਾਂ ਦੀ ਜ਼ਮੀਨ ਕੁਰਕ ਕੀਤੇ ਜਾਣ ਦਾ ਆਦੇਸ਼ ਆਮ ਆਦਮੀ ਪਾਰਟੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੱਤਾ ਗਿਆ ਹੈ।
ਦੋ ਹਜ਼ਾਰ ਤੋਂ ਵਧੇਰੇ ਕਿਸਾਨਾਂ ਵੱਲੋਂ ਖੇਤੀ ਵਿਕਾਸ ਬੈਂਕ ਦਾ ਕਰਜ਼ਾ ਨਾ ਚੁਕਾਉਣ ਵਾਲੇ ਜਿੱਥੇ ਡਿਫਾਲਟਰ ਕਿਸਾਨਾਂ ਦੇ ਵਿਰੁੱਧ ਗ੍ਰਿਫਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ ਉਥੇ ਹੀ ਇਹ ਖਬਰ ਮਿਲਦੇ ਹੀ ਕਿਸਾਨ ਯੂਨੀਅਨਾਂ ਵੱਲੋਂ ਵੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ, ਅਗਰ ਇਹਨਾਂ ਆਦੇਸ਼ਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਤਾਂ ਉਹਨਾਂ ਵੱਲੋਂ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ ।