ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਜਿੱਥੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕਦਮ ਚੁੱਕੇ ਗਏ ਹਨ। ਉਥੇ ਉਨ੍ਹਾਂ ਵੱਲੋਂ ਵੱਖ ਵੱਖ ਵਿਭਾਗਾਂ ਵਿਚ ਤੈਨਾਤ ਕਰਮਚਾਰੀਆਂ ਨੂੰ ਬਹੁਤ ਸਾਰੀਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਖੇਤਰਾਂ ਦੇ ਵਿਚ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਵਾਸਤੇ ਨੌਕਰੀਆਂ ਦਿੱਤੀਆ ਜਾ ਰਹੀਆਂ ਹਨ। ਉਥੇ ਹੀ ਬਾਕੀ ਖੇਤਰਾਂ ਦੇ ਲੋਕਾਂ ਨੂੰ ਵੀ ਰਾਹਤ ਦਿੱਤੀ ਜਾ ਰਹੀ ਹੈ। ਜਿਸ ਨਾਲ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ।
ਹੁਣ ਭਗਵੰਤ ਮਾਨ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਉਨ੍ਹਾਂ ਵੱਲੋਂ ਇਹ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਇਹਨਾਂ ਲੋਕਾਂ ਵਿੱਚ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਜਿਸ ਬਾਰੇ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਰਾਂਸਪੋਰਟਰਾਂ ਨੂੰ ਇਕ ਵੱਡੀ ਰਾਹਤ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਜਿੱਥੇ ਟਰਾਂਸਪੋਟਰ ਮੋਟਰ ਟੈਕਸ ਅਦਾ ਕਰਨ ਵਿੱਚ ਬਹੁਤ ਸਾਰੇ ਟਰਾਂਸਪੋਰਟਰ ਲੇਟ ਹੋ ਗਏ ਹਨ। ਜੋ ਟਰਾਂਸਪੋਟਰ ਸੂਬੇ ਦੀ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਹਨ। ਉਥੇ ਹੀ ਉਨ੍ਹਾਂ ਨੂੰ ਟੈਕਸ ਭਰਨ ਵਾਸਤੇ ਹੁਣ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਵੱਲੋਂ ਬਿਨਾ ਜੁਰਮਾਨੇ ਦੇ ਹੀ ਇਹ ਟੈਕਸ ਭਰਿਆ ਜਾਵੇਗਾ ਜੋ ਕਿ ਇਨ੍ਹਾਂ ਟਰਾਂਸਪੋਰਟਰਾਂ ਵੱਲੋਂ ਬਕਾਇਆ ਟੈਕਸ ਭਰਿਆ ਜਾਵੇਗਾ।
ਜਿੱਥੇ ਇਸ ਖਬਰ ਦੇ ਨਾਲ ਆਟੋ ਰਿਕਸ਼ਾ ਚਾਲਕਾਂ ਅਤੇ ਕੈਬ ਡਰਾਇਵਰ ਨੂੰ ਇਕ ਵੱਡੀ ਰਾਹਤ ਮਿਲੀ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋ ਟਰਾਂਸਪੋਟਰਾਂ ਦੀ ਭਲਾਈ ਲਈ ਐਲਾਨ ਕੀਤੇ ਜਾਣ ਦੀ ਖਬਰ ਸਵੇਰੇ ਟਵੀਟ ਕਰਕੇ ਜਾਰੀ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਟਰਾਂਸਪੋਰਟਰਾਂ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਹਰ ਕਦਮ ਤੇ ਤੁਹਾਡੇ ਨਾਲ ਖੜੇ ਹਾਂ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਹੁਣ ਆਪਣਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।