Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਸਕੂਲਾਂ ਬਾਰੇ ਆਈ ਵੱਡੀ ਖਬਰ

ਸਕੂਲਾਂ ਬਾਰੇ ਆਈ ਵੱਡੀ ਖਬਰ

ਪੰਜਾਬ ਸਰਕਾਰ ਨੇ ਮਾਪਿਆਂ ਦੀ ਲੁੱਟ ਕਰਨ ਵਾਲੇ ਨਿੱਜੀ ਸਕੂਲਾਂ ਖਿਲਾਫ ਕਾਰਵਾਈ ਦੀ ਤਿਆਰੀ ਕਰ ਲਈ ਹੈ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਹੈ ਕਿ ਅਜਿਹੇ ਸਕੂਲਾਂ ਖਿਲਾਫ ਜਾਂਚ ਚੱਲ ਰਹੀ ਹੈ ਤੇ ਦੋਸ਼ੀ ਪਾਏ ਜਾਣ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ-720 ਨਿਜੀ ਸਕੂਲ ਜਿੰਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਾਂਚ ਦੇ ਹੁਕਮ ਕੀਤੇ ਗਏ ਹਨ। ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।”

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖਤ ਹੁਕਮ ਦਿੱਤੇ ਜਾਣ ਦੇ ਬਾਵਜੂਦ ਕਈ ਸਕੂਲਾਂ ਨੇ ਭੋਰਾ ਪਰਵਾਹ ਨਹੀਂ ਕੀਤੀ ਤੇ ਵਿਦਿਆਰਥੀਆਂ ਦੇ ਮਾਪਿਆਂ ਦੇ ਰੱਜ ਕੇ ਲੁੱਟ ਕੀਤੀ। ਮੁੱਖ ਮੰਤਰੀ ਨੇ ਹੁਕਮ ਦਿੱਤੇ ਸਨ ਕਿ ਇਸ ਵਾਰ ਨਿੱਜੀ ਸਕੂਲ ਫੀਸਾਂ ਨਹੀਂ ਵਧ ਸਕਣਗੇ। ਇਸ ਤੋਂ ਇਲਾਵਾ ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀ ਜਾਂ ਕਿਤਾਬਾਂ ਖਰੀਦਣ ਲਈ ਨਹੀਂ ਆਖੇਗਾ।

ਵੱਡੀ ਗਿਣਤੀ ਸਕੂਲਾਂ ਨੇ ਇਨ੍ਹਾਂ ਹੁਕਮਾਂ ਦੀ ਪਰਵਾਹ ਨਹੀਂ ਕੀਤੀ। ਅਜਿਹੇ 720 ਸਕੂਲਾਂ ਖਿਲਾਫ ਸ਼ਿਕਾਇਤਾਂ ਆਈਆਂ ਹਨ। ਸਿਖਿਆ ਮੰਤਰੀ ਮੀਤ ਹੇਅਰ ਨੇ ਆਖਿਆ ਹੈ ਕਿ ਅਜਿਹੇ ਸਕੂਲਾਂ ਖਿਲਾਫ ਜਾਂਚ ਚੱਲ ਰਹੀ ਹੈ ਤੇ ਦੋਸ਼ੀ ਪਾਏ ਜਾਣ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਲਿਖਿਆ ਹੈ-720 ਨਿਜੀ ਸਕੂਲ ਜਿੰਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਾਂਚ ਦੇ ਹੁਕਮ ਕੀਤੇ ਗਏ ਹਨ। ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।”

Check Also

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ

ਦੇਸ਼ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ …