ਦੁਨੀਆਂ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਵਿਚ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਉਥੇ ਹੀ ਆਪਣੇ ਦੇਸ਼ ਵਿੱਚ ਆਉਣ ਵਾਲੇ ਯਾਤਰੀਆਂ ਲਈ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ। ਜਿਸ ਸਦਕਾ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾ ਸਕੇ। ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਜਿੱਥੇ ਹਵਾਈ ਉਡਾਨਾਂ ਨੂੰ ਮੁੜ ਸ਼ੁਰੂ ਕੀਤਾ ਗਿਆ। ਉਥੇ ਹੀ ਸਰਕਾਰ ਵੱਲੋਂ ਕ੍ਰੋਨਾ ਟੈਸਟ ਕਰਵਾਉਣੇ ਵੀ ਲਾਜ਼ਮੀ ਕੀਤੇ ਗਏ ਸਨ, ਅਤੇ ਟੀਕਾਕਰਨ ਤੋਂ ਬਾਅਦ ਯਾਤਰੀਆਂ ਨੂੰ ਸਫ਼ਰ ਕੀਤੇ ਜਾਣ ਦੀ ਇਜਾਜ਼ਤ ਦਿੱਤੀ ਗਈ।
ਕਰੋਨਾ ਕੇਸਾਂ ਵਿੱਚ ਆਈ ਕਮੀ, ਅਤੇ ਟੀਕਾਕਰਨ ਦੀ ਦਰ ਵਧਣ ਦੇ ਨਾਲ ਹੀ ਕਰੋਨਾ ਪਾਬੰਦੀਆਂ ਵਿਚ ਵੀ ਢਿੱਲ ਦਿੱਤੀ ਜਾ ਰਹੀ ਹੈ। ਹੁਣ ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਟਰੂਡੋ ਸਰਕਾਰ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਹੁਣ ਕੈਨੇਡਾ ਵਿੱਚ ਆਉਣ ਵਾਲੇ 5 ਤੋਂ 11 ਸਾਲ ਦੇ ਉਮਰ ਦੇ ਬੱਚਿਆਂ ਦਾ ਕਰੋਨਾ ਟੈਸਟ ਹੁਣ ਲਾਜ਼ਮੀ ਨਾ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਬਾਰੇ ਸੰਘੀ ਸਰਕਾਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜ਼ਿਨਾਂ 5 ਤੋਂ 11 ਸਾਲ ਦੇ ਬੱਚਿਆਂ ਦੇ ਟੀਕੇ ਦੀਆਂ ਦੋ ਖੁਰਾਕਾਂ ਲੱਗ ਚੁੱਕੀਆਂ ਹੋਣਗੀਆਂ।
ਉਨ੍ਹਾਂ ਬੱਚਿਆਂ ਨੂੰ ਹੁਣ ਕੈਨੇਡਾ ਆਉਣ ਸਮੇਂ ਯਾਤਰਾ ਕਰਨ ਦੇ ਵਕਤ ਅਤੇ ਕੈਨੇਡਾ ਪ੍ਰਵੇਸ਼ ਕਰਨ ਲਈ ਕੋਈ ਵੀ ਹੋਰ ਟੈਸਟ ਕਰਵਾਏ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। ਹੁਣ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਦੇ ਸਦਕਾ ਕੈਨੇਡਾ ਵਿਚ ਦਾਖਲ ਹੋਣ ਵਾਲੇ 5 ਸਾਲ ਅਤੇ ਇਸ ਤੋ ਘੱਟ ਉਮਰ ਦੇ ਬੱਚਿਆਂ ਨੂੰ ਮੌਜੂਦਾ ਸਮੇਂ ਵਿੱਚ ਕਰੋਨਾ ਟੈਸਟ ਕਰਵਾਉਣ ਦੀ ਜਰੂਰਤ ਨਹੀਂ ਹੋਵੇਗੀ।
ਉਥੇ ਹੀ ਸਰਕਾਰ ਵੱਲੋਂ ਇਸ ਜਾਣਕਾਰੀ ਨੂੰ ਜਾਰੀ ਕਰਦੇ ਹੋਏ ਸਪਸ਼ਟ ਕੀਤਾ ਗਿਆ ਹੈ ਕਿ 12 ਸਾਲ ਉਮਰ ਤੋਂ ਉੱਪਰ ਵਰਗ ਦੇ ਯਾਤਰੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਸਮੇ ਏਸ ਲਈ ਕਰੋਨਾ ਜਾਂਚ ਕਰਵਾਉਣੀ ਹੋਵੇਗੀ ਜਿਨ੍ਹਾਂ ਵੱਲੋਂ ਟੀਕੇ ਦੀ ਇੱਕ ਖੁਰਾਕ ਲਈ ਗਈ ਹੈ ਜਾਂ ਉਨ੍ਹਾਂ ਵੱਲੋਂ ਆਪਣਾ ਕਰੋਨਾ ਟੀਕਾਕਰਨ ਨਹੀਂ ਕਰਵਾਇਆ ਗਿਆ ਹੋਵੇਗਾ।