Home / ਸਿੱਖੀ ਖਬਰਾਂ / ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ {ਪੰਨਾ 647}

new

ਪਦਅਰਥ: ਸਾਖੀ = ਸਿੱਖਿਆ ਦਾ ਬਚਨ। ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।

ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ {ਪੰਨਾ 647} ਅਰਥ: ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ {ਪੰਨਾ 647}

newhttps://punjabiinworld.com/wp-admin/options-general.php?page=ad-inserter.php#tab-4

ਅਰਥ: ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।

new

ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ {ਪੰਨਾ 647} ਪਦਅਰਥ: ਕੂਕ ਪੂਕਾਰ = ਰੋਣਾ = ਚੀਕਣਾ, ਗਿਲੇ = ਗੁਜ਼ਾਰੀ। ਸੰਸਾ = ਤੌਖ਼ਲਾ। ਮੁਹਿ ਕਾਲੈ = ਕਾਲੇ ਮੂੰਹ ਨਾਲ, ਮੁਕਾਲਖ ਖੱਟ ਕੇ।

Advertisement

Check Also

ਕਲਯੁੱਗ ਦੇ ਸੰਕੇਤ ਸੁਣਕੇ ਹੋਸ਼ ਉੱਡ ਜਾਣਗੇ ਤੁਹਾਡੇ

 ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ …

error: Content is protected !!