ਦਿੱਲੀ ਅਤੇ ਪੰਜਾਬ ਸਰਕਾਰ ਨੇ ਅੱਜ ‘ਗਿਆਨ ਸਾਂਝਾ ਸਮਝੌਤੇ’ ਉਤੇ ਦਸਤਖਤ ਕੀਤੇ ਹਨ। ਵਿਰੋਧੀ ਧਿਰਾਂ ਨੇ ਆਪ ਨੂੰ ਇਸ ਮੁੱਦੇ ਉਤੇ ਘੇਰ ਲਿਆ ਹੈ। ਵਿਰੋਧੀ ਧਿਰਾਂ ਦਾ ਦੋਸ਼ ਹੈ ਕਿ ਹੁਣ ਦਿੱਲੀ ਦਾ ਮੁੱਖ ਮੰਤਰੀ ਕਿਸੇ ਵੀ ਅਧਿਕਾਰੀ ਜਾਂ ਮੰਤਰੀ ਨੂੰ ਦਿੱਲੀ ਬੁਲਾ ਸਕਦਾ ਹੈ ਤੇ ਕੋਈ ਵੀ ਹੁਕਮ ਦੇ ਸਕਦਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਸਮਝੌਤੇ ਉਤੇ ਆਖਿਆ ਹੈ ਕਿ ਪੰਜਾਬ ਲਈ ਇਹ ਕਾਲਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਮਓਯੂ ‘ਤੇ ਦਸਤਖਤ ਕਰਕੇ ਪੰਜਾਬ ਵਿੱਚ ਦਿੱਲੀ ਸਰਕਾਰ ਦੀ ਦਖਲਅੰਦਾਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸੁਖਬੀਰ ਨੇ ਆਖਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਬੰਦੀ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਸਮਝੌਤੇ ਨਾਲ ਅੱਜ ਤੋਂ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ, ਸਗੋਂ ਕੇਜਰੀਵਾਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਤੋਂ ਪੰਜਾਬ ਦੇ ਅਫਸਰਾਂ ਲਈ ਹੁਕਮ ਹੋਣਗੇ। ਸੂਬੇ ਦੀ ਕਮਾਨ ਕੇਰਜੀਵਾਲ ਹੱਥ ਹੋਵੇਗੀ। ਭਗਵੰਤ ਮਾਨ ਨੇ ਕੁਰਸੀ ਪਿੱਛੇ ਪੰਜਾਬ ਕੇਰਜੀਵਾਲ ਦੇ ਹਵਾਲੇ ਕਰ ਦਿੱਤਾ ਹੈ।
ਦੱਸ ਦਈਏ ਕਿ ਭਗਵੰਤ ਮਾਨ ਵੱਲੋਂ ਮੈਮੋਰੰਡਮ ਹਸਤਾਖਰ ਕਰਕੇ ਪੰਜਾਬ ਦੇ ਸਾਰੇ ਫ਼ੈਸਲੇ ਕਰਨ ਦੇ ਹੱਕ ‘ਆਪ’ ਕਨਵੀਨਰ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੇ ਹੱਥ ਦੇ ਦੇਣ ਦੇ ਖੁਲਾਸਿਆਂ ਬਾਰੇ, ਪਾਰਟੀ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਆਯੋਜਿਤ ਪ੍ਰੈੱਸ ਵਾਰਤਾ ਆਪ ਸਭ ਨਾਲ ਸਾਂਝੀ ਕਰ ਰਿਹਾ ਹਾਂ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅੱਜ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਸਰਕਾਰ ਨਾਲ ਐਮਓਯੂ ਕਰਕੇ ਪੰਜਾਬ ਨੂੰ ਦਿੱਲੀ ਦੇ ਹਵਾਲੇ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਲੱਗਾ ਸੀ ਕਿ ਸਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 100 ਦਿਨ ਦਿੱਤੇ ਜਾਣੇ ਚਾਹੀਦੇ ਹਨ ਪਰ ਅੱਜ ਦਾ ਫੈਸਲਾ ਇੱਕ ਇਤਿਹਾਸਕ ਭੁੱਲ ਹੈ ਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਕਹਿੰਦੇ ਸੀ ਕਿ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਦਾ ਨਿਸ਼ਾਨਾ ਸੀ ਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਬਣਾਂ ਪਰ ਭਗਵੰਤ ਮਾਨ ਨੂੰ ਬਣਾਉਣਾ ਉਨ੍ਹਾਂ ਦੀ ਮਜਬੂਰੀ ਬਣ ਗਈ ਸੀ।