Home / ਦੁਨੀਆ ਭਰ / ਇਨ੍ਹਾਂ ਬਿਜਲੀ ਖਪਤਕਾਰਾਂ ਬਾਰੇ ਵੱਡੀ ਖਬਰ

ਇਨ੍ਹਾਂ ਬਿਜਲੀ ਖਪਤਕਾਰਾਂ ਬਾਰੇ ਵੱਡੀ ਖਬਰ

ਵਿੱਤੀ ਸੰਕਟ ਨਾਲ ਜੂਝ ਰਹੇ ਪਾਵਰਕੌਮ ਨੇ ਡਿਫਾਲਟਰ ਖਪਤਕਾਰਾਂ ਖ਼ਿਲਾਫ਼ ਕਾਰਵਾਈ ਦਾ ਮਨ ਬਣਾ ਲਿਆ ਹੈ। ਪਾਵਰਕੌਮ ਨੇ ਸਰਕਾਰੀ ਤੇ ਗੈਰ ਸਰਕਾਰੀ ਖਪਤਕਾਰਾਂ ਨੂੰ ਬਕਾਇਆ ਬਿੱਲ ਰਾਸ਼ੀ ਤੁਰੰਤ ਜਮਾਂ ਕਰਵਾਉਣ ਦੀ ਅਪੀਲ ਕਰਨ ਦੇ ਨਾਲ ਅਜਿਹਾ ਨਾ ਹੋਣ ’ਤੇ ਬਿੱਲ ਕਨੈਕਸ਼ਨ ਕੱਟਣ ਦੀ ਸਖ਼ਤ ਚਿਤਾਵਨੀ ਵੀ ਦਿੱਤੀ ਗਈ ਹੈ।ਮੁੱਖ ਇੰਜੀਨੀਅਰ (ਵੰਡ) ਦੱਖਣ ਜ਼ੋਨ, ਪਟਿਆਲਾ ਵੱਲੋਂ ਦੱਖਣ ਜ਼ੋਨ ਅਧੀਨ ਆੳਂਦੇ ਪਟਿਆਲਾ, ਮੋਹਾਲੀ, ਰੋਪੜ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਅਧੀਨ ਪੈਂਦੇ ਨਿੱਜੀ ਅਤੇ ਸਰਕਾਰੀ ਡਿਫਾਲਟਰਾਂ ਵਿਰੁੱਧ ਬਿਜਲੀ ਬਿੱਲਾਂ ਦੀ ਖੜੀ ਬਕਾਇਆ ਰਾਸ਼ੀ ਨੂੰ ਉਗਰਾਹੁਣ ਲਈ 22 ਅਪ੍ਰੈਲ 2022 ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੇ ਸਿੱਟੇ ਵਜੋਂ 24 ਅਪ੍ਰੈਲ ਤੱਕ ਸਰਕਾਰੀ ਖਪਤਕਾਰਾਂ ਤੋਂ 352.55 ਲੱਖ ਰੁਪਏ ਅਤੇ ਗੈਰ ਸਰਕਾਰੀ ਖਪਤਕਾਰਾਂ ਤੋਂ 464.6 ਲੱਖ ਰੁਪਏ ਦੀ ਰਕਮ ਰਿਕਵਰ ਕੀਤੀ ਜਾ ਚੁੱਕੀ ਹੈ। ਇਸ ਤਰਾਂ ਹੁਣ ਤੱਕ ਕੁੱਲ 817.15 ਲੱਖ ਰੁਪਏ ਦੀ ਰਕਮ ਰਿਕਵਰ ਕੀਤੀ ਗਈ ਹੈ।

new

ਇਸ ਰਿਕਵਰੀ ਮੁਹਿੰਮ ਦੌਰਾਨ ਧਿਆਨ ਵਿੱਚ ਆਇਆ ਹੈ ਕਿ ਖਪਤਕਾਰਾਂ ਦੇ ਬਿਜਲੀ ਸਪਲਾਈ ਕੁਨੈਕਸ਼ਨ ਕੱਟਣ ਨਾਲ ਉਨ੍ਹਾਂ ਵੱਲੋਂ ਰਕਮ ਭਰਵਾਉਣ ਉਪਰੰਤ ਕੁਨੈਕਸ਼ਨ ਨੂੰ ਮੁੜ ਚਾਲੂ ਕਰਵਾਉਣ ਲਈ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਮੁੱਖ ਇੰਜੀਨੀਅਰ ਜ਼ੋਨ ਦੱਖਣ, ਇੰਜ. ਸੰਦੀਪ ਗੁਪਤਾ ਨੇ ਸਮੂਹ ਖਪਤਕਾਰਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ ਕਿ ਜਿਹੜੇ ਵੀ ਉਦਯੋਗਿਕ, ਵਪਾਰਿਕ, ਘਰੇਲੂ, ਟੈਂਪਰੇਰੀ ਆਦਿ ਸਰਕਾਰੀ ਜਾਂ ਗੈਰ ਸਰਕਾਰੀ ਖਪਤਕਾਰਾਂ ਵਿਰੁੱਧ ਬਿਜਲੀ ਬਿੱਲਾਂ ਦੀ ਬਕਾਇਆ ਰਕਮ ਖੜੀ ਹੈ ਉਹ ਇਸ ਰਕਮ ਦੀ ਨਗਦੀ ਜਾਂ ਮਹਿਕਮੇ ਵੱਲੋਂ ਜਾਰੀ ਵੱਖ ਵੱਖ ਡਿਜੀਟਲ ਮੋਡ ਦੀ ਸੁਵਿਧਾ ਮੁਤਾਬਿਕ ਆਪਣੀ ਰਕਮ ਤੁਰੰਤ ਜਮਾਂ ਕਰਵਾਉਣ।

ਇਸ ਤੋਂ ਇਲਾਵਾ ਇੰਜੀਨੀਅਰ ਸੰਦੀਪ ਗੁਪਤਾ ਮੁੱਖ ਇੰਜੀਨੀਅਰ ਵੱਲੋਂ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਖਪਤਕਾਰਾਂ ਵੱਲੋਂ ਇਸ ਕੁਤਾਹੀ ਰਕਮ ਦੀ ਕੀਤੀ ਅਦਾਇਗੀ ਦੀ ਰਸੀਦ ਸੰਭਾਲ ਕੇ ਰੱਖੀ ਜਾਵੇ ਤਾਂ ਜੋ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਕਿਸੇ ਵੀ ਅਧਿਕਾਰੀ ਵੱਲੋਂ ਕੁਤਾਹੀ ਰਕਮ ਦੀ ਉਗਰਾਹੀ ਕਰਨ ਆਉਣ ਸਮੇਂ ਪੈਸੇ ਜਮਾਂ ਕਰਵਾਉਣ ਦੀ ਰਸੀਦ ਬਤੌਰ ਸਬੂਤ ਉਨ੍ਹਾਂ ਨੂੰ ਦਿਖਾਈ ਜਾ ਸਕੇ ਤਾਂ ਜੋ ਖਪਤਕਾਰ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!