Home / ਦੁਨੀਆ ਭਰ / ਔਰਤਾਂ ਇਹ ਕਥਾ ਜਰੂਰ ਸੁਣੋ ਜੀ

ਔਰਤਾਂ ਇਹ ਕਥਾ ਜਰੂਰ ਸੁਣੋ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ {ਪੰਨਾ 656}

ਪਦਅਰਥ: ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ {ਨੋਟ:ਕਈ ਸੱਜਣਾਂ ਨੇ ਇਸ ਦਾ ਅਰਥ ਕੀਤਾ ਹੈ = “ਜੋਗ ਦੀ ਪ੍ਰਾਪਤੀ ਹੋ ਗਈ ਹੈ”। ਪਰ ਲਫ਼ਜ਼ ‘ਜੋਗੁ’ ਦੇ ਅੰਤ ਵਿਚ (ੁ) ਹੈ, ਇਸ ਦਾ ਅਰਥ “ਜੋਗ ਦੀ” ਨਹੀਂ ਹੋ ਸਕਦਾ। ਜਿਵੇਂ ‘ਗੁਰ ਪਰਸਾਦੁ ਕਰੈ’, ਇੱਥੇ ਲਫ਼ਜ਼ ‘ਗੁਰੁ’ ਦਾ ਅਰਥ ‘ਗੁਰ ਦਾ’ ਨਹੀਂ ਹੋ ਸਕਦਾ; ਹਾਂ, ‘ਗੁਰ ਪ੍ਰਸਾਦਿ’ ਵਿਚ ਲਫ਼ਜ਼ ‘ਗੁਰ’ ਦਾ ਅਰਥ ‘ਗੁਰ ਦੀ’ ਹੋਵੇਗਾ}। ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ {ਨੋਟ:ਆਪਣੇ ਕਿਸੇ ਬਣਾਏ ਹੋਏ ਖ਼ਿਆਲ ਅਨੁਸਾਰ ਕਬੀਰ ਜੀ ਦੀ ਬਾਣੀ ਵਿਚ ਵਰਤੇ ਹੋਏ ਲਫ਼ਜ਼ ‘ਜੋਗ’ ਨੂੰ ਹਰ ਥਾਂ ‘ਜੋਗ = ਸਾਧਨ’ ਵਿਚ ਵਰਤਿਆ ਸਮਝ ਲੈਣਾ ਠੀਕ ਨਹੀਂ ਹੈ। ਸ਼ਬਦ ਵਿਚ ਜੋ ਲਫ਼ਜ਼ ਜਿਸ ਸ਼ਕਲ ਵਿਚ ਵਰਤੇ ਹੋਏ ਹਨ, ਉਹਨਾਂ ਨੂੰ ਨਿਰਪੱਖ ਹੋ ਕੇ ਸਮਝਣ ਦਾ ਜਤਨ ਕਰੀਏ। ਭਗਤ ਕਬੀਰ ਜੀ ਆਦਿਕ ਨਿਰੇ ਬੰਦਗੀ ਵਾਲੇ ਮਹਾਂਪੁਰਖ ਨਹੀਂ ਸਨ, ਉਹ ਉੱਚੇ ਦਰਜੇ ਦੇ ਕਵੀ ਭੀ ਸਨ। ਇਹਨਾਂ ਦੀ ‘ਰੱਬੀ ਕਵਿਤਾ’ ਸਹੀ ਤਰੀਕੇ ਨਾਲ ਸਮਝਣ ਲਈ ਇਹਨਾਂ ਦੇ ਹਰੇਕ ਲਫ਼ਜ਼ ਨੂੰ ਗਹੁ ਨਾਲ ਵੇਖ ਕੇ ਸਮਝਣ ਦੀ ਲੋੜ ਹੈ}।ਰਹਾਉ।

ਗੁਰਿ = ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ = ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ। ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ = ਇੱਕ = ਰਸ। ਬਾਜੀਅਲੇ = ਵੱਜਣ ਲੱਗ ਪਏ ਹਨ। {ਨੋਟ: ਗੁਰੂ ਦੇ ਹਿਦਾਇਤ ਕਰਨ ਤੋਂ ਪਹਿਲਾਂ, ਇੱਕ ਤਾਂ ਗਿਆਨ = ਇੰਦ੍ਰੇ ਖੁਲ੍ਹੇ ਰਹਿੰਦੇ ਸਨ ਤੇ ਕਾਮਾਦਿਕ ਇਹਨਾਂ ਦੀ ਰਾਹੀਂ ਅੰਦਰ ਲੰਘ ਆਉਂਦੇ ਸਨ; ਦੂਜੇ ਅੰਦਰ ਮਨ ਵੀ ਬਾਹਰਲੀਆਂ ਉਕਸਾਹਟਾਂ ਲਈ ਤਿਆਰ ਰਹਿੰਦਾ ਸੀ। ਹੁਣ, ਗੁਰੂ ਦੀ ਸਹਾਇਤਾ ਨਾਲ ਗਿਆਨ = ਇੰਦ੍ਰੇ ਪਰਾਇਆ ਰੂਪ ਨਿੰਦਿਆ ਆਦਿਕ ਨੂੰ ਸ੍ਵੀਕਾਰ ਕਰਨ ਵਲੋਂ ਰੋਕ ਲਏ ਗਏ ਹਨ; ਦੂਜੇ, ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ ਵਾਜੇ ਇਤਨੇ ਜ਼ੋਰ ਨਾਲ ਵੱਜ ਰਹੇ ਹਨ ਕਿ ਅੰਦਰ ਬੈਠੇ ਮਨ ਨੂੰ ਬਾਹਰੋਂ ਕਾਮਾਦਿਕਾਂ ਦਾ ਖੜਾਕ ਸੁਣਾਈ ਹੀ ਨਹੀਂ ਦੇਂਦਾ}।੧।

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …