ਸਭ ਤੋਂ ਪੁਰਾਤਨ ਗੁਰੂਘਰ 500 ਸਾਲ ਪੁਰਾਣਾ ਮੱਕਾ ਜਾਣ ਤੋਂ ਪਹਿਲਾਂ ਇੱਥੇ ਠਹਿਰੇ ਸਨ ਗੁਰੂ ਨਾਨਕ ਦੇਵ ਸਾਹਿਬ ਜੀ 21 ਦਿਨਾਂ ਦਰਸ਼ਨ ਕਰੋ 500 ਸਾਲ ਪੁਰਾਤਨ ਖੜਾਵਾਂ ਦੇ ਆਪਣੇ ਜੀਵਨ ਦੇ ਅੰਤਿਮ ਅੱਠ-ਦਸ ਵਰ੍ਹੇ ਆਪ ਜੀ ਨੇ ਕਰਤਾਰਪੁਰ ਵਿਖੇ ਨਿਵਾਸ ਕੀਤਾ। ਜਿਥੇ ਆਪ ਜੀ ਨਿਤਨੇਮ, ਕਥਾ-ਕੀਰਤਨ ਤੇ ਭਜਨ-ਬੰਦਗੀ ਕਰਦੇ ਅਤੇ ਹਰ ਕਿਸੇ ਨੂੰ ਪ੍ਰਭੂ ਹੁਕਮ ਅਨੁਸਾਰ ਜੀਵਨ ਬਿਤਾਉਣ ਤੇ ਸਤਿਨਾਮ ਦਾ ਅਭਿਆਸ ਕਰਨ ਦੀ ਸਿਖਿਆ ਦੇਂਦੇ। ਭਾਈ ਮਰਦਾਨਾ ਜੀ ਨੇ ਆਪਣੇ ਅੰਤਿਮ ਸਵਾਸ ਆਪ ਜੀ ਦੀ ਗੋਦ ਵਿਚ ਲਏ। ਭਾਈ ਗੁਰਦਾਸ ਜੀ ਕਰਤਾਰਪੁਰ ਦੀ ਧਰਮਸ਼ਾਲਾ ਦਾ ਵਰਣਨ ਕਰਦੇ ਫ਼ੁਰਮਾਉਂਦੇ ਹਨ: ਗਿਆਨੁ ਗੋਸਟਿ ਚਰਚਾ ਸਦਾ ਅਨਹਦਿ ਸਬਦਿ ਉਠੇ ਧਨੁਕਾਰਾ॥ (ਵਾਰ 1;38)।
ਭਾਈ ਮਨੀ ਸਿੰਘ ਜੀ ‘ਗਯਾਨ ਰਤਨਾਵਲੀ’ ਵਿਚ ਲਿਖਿਆ ਹੈ-ਕਰਤਾਰਪੁਰ (ਗੁਰੂ ਨਾਨਕ ਦੇ ਦਰਬਾਰ ਵਿਚ) ਪਿਛਲੀ ਰਾਤਿ ਜਪੁ ਪੜ੍ਹੀਏ ਅਰ ਆਸਾ ਕੀ ਵਾਰ ਗਾਵੀਏ,ਸਵਾ ਪਹਿਰ ਦਿਨ ਚੜ੍ਹਿਆ ਤੀਕਰ ਬਾਣੀ ਦੀ ਚਰਚਾ ਹੋਵੇ (ਭਾਵ ਕਿ ਬਾਣੀ ਵੀਚਾਰ ਹੁੰਦੀ ਸੀ,ਅੱਜ ਗੁਰੂ ਘਰਾਂ ਵਿਚ ਬਾਣੀ ਦੀ ਵਿਚਾਰ ਕਯੋਂ ਨਹੀ? ਜਾ ਘੱਟ ਕਿਉਂ) ,ਤੀਸਰੇ ਪਹਿਰ ਕੀਰਤਨ ਕਰੀਏ,ਸੰਧਿਆ ਨੂੰ ਰਹਿਰਾਸ ਪੜ੍ਹੀਏ,ਫਿਰ ਪਹਿਰ ਰਾਤਿ ਗਈ ਸੋਹਿਲਾ ਪੜ੍ਹੀਏ। ਇਥੇ ਹੀ ਆਪ ਜੀ ਦਾ ਦੀਦਾਰ ਕਰਨ ਭਾਈ ਲਹਿਣਾ ਜੀ ਆਏ। ਦੀਦਾਰ ਐਸਾ ਹੋਇਆ ਕਿ ਜੋਤੀ ਜੋਤਿ ਰਲੀ। ਦੋਵੇਂ ਇਕ ਜੋਤ ਹੋ ਗਏ। ਭਾਈ ਲਹਿਣਾ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੰਗ ਬਣ ਕੇ 7 ਸਤੰਬਰ, ਸੰਨ 1539 ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਨਿਬੜੇ।
ਜੋਤੀ-ਜੋਤ: ਸ੍ਰੀ ਗੁਰੂ ਨਾਨਕ ਦੇਵ ਜੀ ਆਪਣਾ ਜੋਤਿ ਰੂਪੀ ਨੂਰ ਭਾਈ ਲਹਿਣਾ ਜੀ (ਸ੍ਰੀ ਗੁਰੂ ਅੰਗਦ ਦੇਵ ਜੀ) ਵਿਚ ਟਿਕਾ ਕੇ 22 ਸਤੰਬਰ 1539 ਨੂੰ ਕਰਤਾਰਪੁਰ ਵਿਖੇ ਜੋਤੀ-ਜੋਤ ਸਮਾ ਗਏ।।
ਗੁਰੂ ਨਾਨਕ ਸਾਹਿਬ ਨੇ 19 ਰਾਗਾਂ ਵਿੱਚ (974 ਸ਼ਬਦ) ਬਾਣੀ ਉਚਾਰਨ ਕੀਤੀ। ਗੁਰੂ ਨਾਨਕ ਸਾਹਿਬ ਦੁਆਰਾ ਰਚਿਤ ਵਿਸ਼ੇਸ਼ ਬਾਣੀਆਂ ਜਪੁ, ਆਸਾ ਦੀ ਵਾਰ, ਸਿੱਧ ਗੋਸ਼ਟ, ਪਹਿਰੇ, ਓਅੰਕਾਰ, ਬਾਰਹਮਾਹ ਤੁਖਾਰੀ ਹਨ।ਗੁਰੂ ਨਾਨਕ ਸਾਹਿਬ ਬੇਸ਼ੱਕ ਹਿੰਦੂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝਦੇ ਸਨ ਪਰ ਆਪਣੇ-ਆਪ ਨੂੰ ਇਹਨਾਂ ਦੋਨਾਂ ਨਾਲੋਂ ਅਲੱਗ ਦੱਸਦੇ ਹੋਏ ਕਹਿੰਦੇ ਹਨ: ਨਾ ਹਮ ਹਿੰਦੂ ਨ ਮੁਸਲਮਾਨ ॥ {ਪੰਨਾ 1136}ਗੁਰੂ ਨਾਨਕ ਸਾਹਿਬ ਨੇ ਕਦੇ ਵੀ ਕਿਸੇ ਨੂੰ ਖੁਦ ਨੂੰ ਮੰਨਣ ਲਈ ਨਹੀਂ ਕਿਹਾ, ਸਗੋਂ ਹਿੰਦੂ ਨੂੰ ਪੱਕਾ ਅਤੇ ਸੱਚਾ ਹਿੰਦੂ, ਮੁਸਲਮਾਨ ਨੂੰ ਪੱਕਾ ਅਤੇ ਸੱਚਾ ਮੁਸਲਮਾਨ ਬਣਨ ਦਾ ਉਪਦੇਸ਼ ਕੀਤਾ।।