Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਦੱਸ ਦੇਈਏ ਕੀ ਪੰਜਾਬ ਦੇ ਕਈ ਇਲਾਕਿਆਂ ‘ਚ ਪਿਛਲੇ ਦਿਨੀਂ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਤੋਂ ਬਾਅਦ ਗਰਮੀ ਤੋਂ ਕੁਝ ਰਾਹਤ ਮਿਲੀ। ਕਈ ਥਾਵਾਂ ‘ਤੇ ਧੂੜ ਭਰੀ ਹਨੇਰੀ ਅਤੇ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਸੀ ਪਰ ਹੁਣ ਪੰਜਾਬ ‘ਚ ਇਕ ਵਾਰ ਫਿਰ ਤੋਂ ਗਰਮੀ ਵਧਣੀ ਸ਼ੁਰੂ ਹੋ ਗਈ ਹੈ।

ਸੂਬੇ ਦੇ ਕਈ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ ਅਤੇ ਕਈਆਂ ਦਾ ਤਾਪਮਾਨ 40 ਦੇ ਨੇੜੇ ਪਹੁੰਚ ਗਿਆ ਹੈ।ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ, ਬੁੱਧਵਾਰ ਅਤੇ ਕੱਲ੍ਹ ਵੀਰਵਾਰ ਨੂੰ ਸੂਬੇ ਦਾ ਮੌਸਮ ਖੁਸ਼ਕ ਰਹਿਣ ਵਾਲਾ ਹੈ।

ਤੇਜ਼ ਧੁੱਪ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਧੇਗਾ। ਅਜਿਹੇ ‘ਚ ਆਉਣ ਵਾਲੇ ਦਿਨਾਂ ‘ਚ ਗਰਮੀ ਦਾ ਪ੍ਰਕੋਪ ਵਧੇਗਾ। ਗਰਮੀ ਵਧਣ ਦੇ ਨਾਲ-ਨਾਲ ਹੀਟ ਵੇਵ ਆਉਣ ਦੀ ਸੰਭਾਵਨਾ ਹੈ, ਜਿਸ ਦੀ ਐਡਵਾਈਜ਼ਰੀ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਹੈ।

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਪੰਜਾਬ ਵਿੱਚ 29 ਅਤੇ 30 ਅਪ੍ਰੈਲ ਨੂੰ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਦੁਪਹਿਰ ਨੂੰ ਘਰ ਤੋਂ ਬਾਹਰ ਨਾ ਨਿਕਲਣਾ ਬਿਹਤਰ ਹੈ। ਸਿਰਫ਼ ਲੋੜ ਪੈਣ ‘ਤੇ ਹੀ ਬਾਹਰ ਨਿਕਲੋ। ਜੇਕਰ ਬਾਹਰ ਜਾਣਾ ਹੋਵੇ ਤਾਂ ਪਾਣੀ ਜਾਂ ਨਿੰਬੂ ਪਾਣੀ ਪੀ ਕੇ ਬਾਹਰ ਜਾਓ।

Check Also

ਮੌਸਮ ਦੀ ਗੜਬੜੀ ਨੇ ਵਧਾਈ ਕਿਸਾਨਾਂ ਦੀ ਚਿੰਤਾ

ਪੰਜਾਬ ਅਤੇ ਚੰਡੀਗੜ੍ਹ ’ਚੋਂ ਮਾਨਸੂਨ ਹੁਣ ਹੌਲੀ ਹੌਲੀ ਵਾਪਸ ਪਰਤ ਰਿਹਾ ਹੈ। ਉੱਥੇ ਹੀ ਜੇਕਰ …