Home / ਦੁਨੀਆ ਭਰ / ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ

ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਜਿੱਥੇ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਨ੍ਹਾਂ ਕਦਮਾਂ ਦਾ ਫੈਸਲਾ ਪੰਜਾਬ ਦੇ ਲੋਕਾਂ ਨੂੰ ਹੋ ਰਿਹਾ ਹੈ। ਬੀਤੇ ਦਿਨੀਂ ਜਿੱਥੇ ਸਰਕਾਰ ਵੱਲੋਂ 600 ਯੂਨਿਟ ਦੋ ਮਹੀਨਿਆਂ ਦੇ ਹਰ ਘਰ ਨੂੰ ਮੁਫ਼ਤ ਦਿੱਤੇ ਜਾਣਗੇ। ਉਥੇ ਹੀ ਸਰਕਾਰ ਵੱਲੋਂ ਔਰਤਾਂ ਦੇ ਲਈ ਵੀ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਖ਼ਰਚ ਦਿੱਤਾ ਜਾਵੇਗਾ। ਜੋ ਬਹੁਤ ਹੀ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਕਰਤਾ ਵੱਡਾ ਐਲਾਨ, ਜਿੱਥੇ ਇਸ ਜਿਲੇ ਨੂੰ ਦਿੱਤੀ ਵੱਡੀ ਸੌਗਾਤ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਹੁਣ ਸੰਗਰੂਰ ਜਿਲੇ ਨੂੰ ਬਹੁਤ ਹੀ ਜਲਦੀ ਇੱਕ ਮੈਡੀਕਲ ਕਾਲਜ ਦਿੱਤਾ ਜਾਵੇਗਾ ਜਿਸ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ ਹੈ। ਇਹ ਫੈਸਲਾ ਅੱਜ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋ ਸਿਹਤ ਮੰਤਰੀ ਵਿਜੈ ਸਿੰਗਲਾ ਤੇ ਹੋਰ ਸਿਹਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ ਉਥੇ ਹੀ ਸੰਗਰੂਰ ਜਿਲੇ ਵਿੱਚ ਲੋਕਾਂ ਨੂੰ ਬੇਹਤਰੀਨ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਵਾਸਤੇ ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ।

ਜਿੱਥੇ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਉਥੇ ਹੀ ਲੋਕਾਂ ਨੂੰ ਸਸਤਾ ਅਤੇ ਚੰਗਾ ਇਲਾਜ਼ ਵੀ ਦਿੱਤਾ ਜਾਵੇਗਾ। ਉਥੇ ਹੀ ਸੰਗਰੂਰ ਵਿੱਚ ਬਣਾਏ ਜਾਣ ਵਾਲੇ ਇਸ ਹਸਪਤਾਲ ਦਾ ਫਾਇਦਾ ਸੰਗਰੂਰ, ਮਾਨਸਾ, ਅਤੇ ਮਾਲੇਰਕੋਟਲਾ,ਬਰਨਾਲਾ, ਜ਼ਿਲ੍ਹਿਆਂ ਨੂੰ ਮਿਲੇਗਾ।

ਉਥੇ ਹੀ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇਹ ਫੈਸਲਾ ਅੱਜ ਲਿਆ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਬਾਕੀ ਅਫਸਰਾਂ ਨਾਲ ਵੀ ਇਸ ਮੈਡੀਕਲ ਕਾਲਜ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ। ਜਿੱਥੇ ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ ਮਿਲੇਗਾ, ਉਥੇ ਹੀ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?