ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਖ਼ਾਸ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਵੱਖ ਵੱਖ ਖੇਤਰਾਂ ਦੇ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਅਜਿਹੀਆਂ ਸਖਸੀਅਤਾਂ ਜਿਥੇ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੀਆਂ ਹਨ ਉਥੇ ਹੀ ਇਨ੍ਹਾਂ ਹਸਤੀਆਂ ਵੱਲੋਂ ਕੀਤੀ ਗਈ ਮਿਹਨਤ ਨੂੰ ਸਭ ਲੋਕਾਂ ਵੱਲੋਂ ਸਜਦਾ ਕੀਤਾ ਹੈ। ਪੰਜਾਬ ਵਿਚ ਫ਼ਿਲਮੀ ਖੇਤਰ ਅਤੇ ਸੰਗੀਤ ਦੇ ਖੇਤਰ ਵਿੱਚ ਬਹੁਤ ਸਾਰੀਆਂ ਅਜੇਹੀਆਂ ਫ਼ਿਲਮੀ ਜੋੜੀਆਂ ਅਤੇ ਗਾਇਕ ਜੋੜੀਆਂ ਹਨ। ਜਿਨ੍ਹਾਂ ਵੱਲੋਂ ਆਪਣੇ ਪਰਿਵਾਰਕ ਰਿਸ਼ਤਿਆਂ ਦੀ ਸਾਂਝ ਨੂੰ ਬਰਕਰਾਰ ਰੱਖਦੇ ਹੋਏ ਇਹਨਾਂ ਵੱਖ-ਵੱਖ ਖੇਤਰਾਂ ਦੇ ਵਿੱਚ ਵੀ ਆਪਣਾ ਇੱਕ ਵੱਖਰਾ ਨਾਮ ਕਾਇਮ ਕੀਤਾ ਗਿਆ ਹੈ।
ਅਜਿਹੀਆਂ ਹਸਤੀਆਂ ਵੱਲੋਂ ਜਿਥੇ ਕਿਸਾਨੀ ਸੰਘਰਸ਼ ਦੇ ਵਿੱਚ ਵੀ ਅੱਗੇ ਵਧ ਕੇ ਕਿਸਾਨਾਂ ਦਾ ਹੌਂਸਲਾ ਬੁਲੰਦ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਇਸ ਮੁਸ਼ਕਲ ਦੀ ਘੜੀ ਵਿੱਚ ਇਨ੍ਹਾਂ ਪੰਜਾਬੀ ਗਾਇਕਾ ਤੇ ਅਦਾਕਾਰਾ ਵੱਲੋਂ ਦਿੱਤੇ ਗਏ ਸਾਥ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਥੇ ਹੀ ਅਜਿਹੀਆਂ ਹਸਤੀਆਂ ਵੱਲੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ ਵੀ ਕੀਤੀ ਜਾ ਰਹੀ ਹੈ। ਪਰ ਕੁਝ ਹਸਤੀਆਂ ਜਿੱਥੇ ਸਮੇਂ ਤੋਂ ਪਹਿਲਾਂ ਹੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆ, ਉਨ੍ਹਾਂ ਦੇ ਸਹਿਯੋਗ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਹੁਣ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਸੰਗੀਤ ਜਗਤ ਅਤੇ ਅਦਾਕਾਰੀ ਦੇ ਖੇਤਰ ਵਿੱਚ ਬਿਹਤਰੀਨ ਜੋੜੀ ਮੰਨੀ ਜਾਣ ਵਾਲੀ ਜੋੜੀ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਦਾ ਗੀਤ ਭਾਬੀ ਜੋ ਕਿ ਰਲੀਜ਼ ਹੋ ਗਿਆ ਹੈ। ਇਹ ਗੀਤ ਮਰਹੂਮ ਗਾਇਕ ਸਰਦੂਲ ਸਿਕੰਦਰ ਦਾ ਆਖਰੀ ਗੀਤ ਹੈ , ਜੋ 6 ਮਈ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮਾਂ ਵਿੱਚ ਫਿਲਮਾਇਆ ਗਿਆ ਹੈ।
ਇਸ ਗੀਤ ਨੂੰ ਜਿਥੇ ਹੈਪੀ ਰਾਏਕੋਟੀ ਵੱਲੋਂ ਲਿਖਿਆ ਗਿਆ ਹੈ ਉਥੇ ਹੀ ਇਸ ਫਿਲਮ ਨੂੰ ਦੇਸੀ ਕ੍ਰਿਊ ਵੱਲੋਂ ਮਿਊਜ਼ਿਕ ਦਿੱਤਾ ਗਿਆ ਹੈ। ਜਿੱਥੇ ਇਸ ਗੀਤ ਵਿੱਚ ਦਿਉਰ ਭਰਜਾਈ ਦੇ ਰਿਸ਼ਤੇ ਅਤੇ ਉਨ੍ਹਾਂ ਦੇ ਜਜ਼ਬਾਤਾਂ ਨੂੰ ਬਿਆਨ ਕਰਦੇ ਹੋਏ ਇਹ ਗੀਤ ਗਾਇਆ ਗਿਆ ਹੈ। ਉਥੇ ਹੀ ਲੋਕਾਂ ਵੱਲੋਂ ਇਸ ਗੀਤ ਨੂੰ ਬਹੁਤ ਪਿਆਰ ਦਿੱਤੇ ਜਾਣ ਦੀ ਵੀ ਉਮੀਦ ਕੀਤੀ ਜਾ ਰਹੀ ਹੈ। ਅੱਜ ਹੋਇਆ ਇਹ ਰਲੀਜ਼ ਗੀਤ ਫਿਲਮ ਮਾਂ ਵਿੱਚ ਸੁਣਨ ਨੂੰ ਮਿਲੇਗਾ।