ਦੱਸ ਦੇਈਏ ਕੀ ਆਮ ਆਦਮੀ ਪਾਰਟੀ ਵੱਲੋਂ ਜਿਥੇ ਵੱਖ-ਵੱਖ ਵਿਭਾਗਾਂ ਨੂੰ ਲੈ ਕੇ ਕਈ ਫੈਸਲੇ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਇਕ ਵੱਡੀ ਰਾਹਤ ਦਿੱਤੀ ਗਈ ਹੈ। ਜਿੱਥੇ ਪੰਜਾਬ ਸਰਕਾਰ ਨੇ ਕੋਵਿਡ ਕਾਰਨ ਬੰਦ ਕੀਤੀ ਸਹੂਲਤ ਮੁੜ ਸ਼ੁਰੂ ਕਰ ਦਿੱਤੀ ਹੈ। ਇਹ ਖਬਰ ਸੁਣਦੇ ਹੀ ਸਾਰੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਕਰੋਨਾ ਦੇ ਦੌਰ ਵਿੱਚ ਜਿੱਥੇ ਐਕਸ ਇੰਡੀਆ ਲੀਵ’ ਤੇ ਬੈਨ ਲਗਾ ਦਿੱਤਾ ਗਿਆ ਸੀ ਉੱਥੇ ਹੀ ਹੁਣ ਪੰਜਾਬ ਸਰਕਾਰ ਨੇ ‘ਐਕਸ ਇੰਡੀਆ ਲੀਵ’ ਤੋਂ ਬੈਨ ਹਟਾ ਦਿੱਤਾ ਹੈ।
ਜਿਸ ਬਾਰੇ ਪੰਜਾਬ ਸਰਕਾਰ ਦੇ ਕਹਿਣ ਤੇ ਪ੍ਰਸੋਨਲ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਇਸ ਬਾਬਤ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਦੇ ਅਨੁਸਾਰ ਇਹ ਬੈਨ 6 ਮਾਰਚ 2020 ਨੂੰ ਐਕਸ ਇੰਡੀਆ ਲੀਵ ‘ਤੇ ਲਗਾ ਦਿੱਤਾ ਗਿਆ ਸੀ। ਉਥੇ ਹੀ ਇਹ ਛੁੱਟੀ ਲੈਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਨੀਆਂ ਹੋਣਗੀਆਂ।
ਉਸ ਤੋਂ ਬਾਅਦ ਵੀ ਉਸ ਸ਼ਰਤਾਂ ਸਮੇਤ ਛੁੱਟੀ ਲੈ ਸਕਣਗੇ। ਜਿਸ ਵਿੱਚ ਛੁੱਟੀ ਲੈਣ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦਾ ਟੀਕਾਕਰਣ ਹੋਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਉਸ ਦਾ ਸਰਟੀਫਿਕੇਟ ਹੋਣਾ ਵੀ ਲਾਜ਼ਮੀ ਕੀਤਾ ਗਿਆ ਹੈ। ਓਥੇ ਦੀ ਛੁੱਟੀ ਲੈਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਵਾਈ ਯਾਤਰਾ ਕਰਨ ਸਮੇਂ ਵੀ ਕਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨੀ ਲਾਜ਼ਮੀ ਕੀਤੀ ਗਈ ਹੈ। ਜਿੱਥੇ ਇਸ ਲੱਗੀ ਰੋਕ ਨੂੰ ਸ਼ਰਤਾਂ ਸਮੇਤ ਹਟਾ ਲਿਆ ਗਿਆ ਹੈ। ਉਥੇ ਹੀ ਕਰਮਚਾਰੀਆਂ ਅਤੇ ਅਧਿਕਾਰੀਆਂ ਚ ਬੇਹੱਦ ਖੁਸ਼ੀ ਦੇਖੀ ਜਾ ਰਹੀ ਹੈ।