Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਦੱਸ ਦੇਈਏ ਕੀ ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਗਲੇ ਪੰਜ ਦਿਨਾਂ ਵਾਸਤੇ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇਸ ਸਮੇਂ ਪੰਜਾਬ ਵਿੱਚ ਗਰਮੀ ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ

ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਚਾਰ ਪੰਜ ਦਿਨਾਂ ਦੇ ਵਿੱਚ ਤਾਪਮਾਨ ਵਿੱਚ ਵਾਧਾ ਹੋਣ ਦਾ ਅਲਰਟ ਜਾਰੀ ਕਰ ਦਿਤਾ ਗਿਆ ਹੈ। ਆਉਣ ਵਾਲੇ ਇਹਨਾਂ ਦਿਨਾਂ ਦੇ ਵਿੱਚ ਜਿੱਥੇ ਤਾਪਮਾਨ ਵਿੱਚ ਵਾਧਾ ਹੋਵੇਗਾ ਉੱਥੇ ਹੀ ਹਿਮਾਚਲ ਦੇ ਨਾਲ ਲੱਗਦੇ ਖੇਤਰਾਂ ਦੇ ਵਿੱਚ ਤਾਪਮਾਨ 38 ਤੋਂ 40 ਡਿਗਰੀ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਇਸ ਤਰ੍ਹਾਂ ਰਾਜਸਥਾਨ ਦੇ ਨਾਲ ਲੱਗਣ ਵਾਲੇ ਸ਼ਹਿਰਾਂ ਅਤੇ ਖੇਤਰਾਂ ਦੇ ਵਿੱਚ ਤਾਪਮਾਨ 45 ਡਿਗਰੀ ਅਤੇ ਇਸ ਤੋਂ ਉਪਰ ਵੀ ਰਹਿ ਸਕਦਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੇ ਵਿੱਚ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਧੁੱਪ ਵਿੱਚ ਜਾਣ ਤੋਂ ਆਪਣਾ ਬਚਾਅ ਕਰਨ ਵਾਸਤੇ ਵੀ ਅਪੀਲ ਕੀਤੀ ਗਈ ਹੈ।

ਦਸਿਆ ਗਿਆ ਹੈ ਕਿ ਲੋਕਾਂ ਨੂੰ ਬਿਨਾਂ ਕੰਮ ਤੋਂ ਤੇਜ਼ ਧੁੱਪ ਵਿੱਚ ਬਾਹਰ ਨਹੀਂ ਜਾਣਾ ਚਾਹੀਦਾ ਅਤੇ ਕਾਲੇ ਰੰਗ ਦੇ ਕੱਪੜਿਆਂ ਦਾ ਇਸਤੇਮਾਲ ਕਰਨ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਇਹਨਾਂ ਦਿਨਾਂ ਦੇ ਵਿੱਚ ਵੱਧ ਤੋਂ ਵੱਧ ਪਾਣੀ ਦੀ ਵਰਤੋਂ ਕੀਤੀ ਜਾਵੇ। ਉਥੇ ਹੀ 10 ਮਈ ਨੂੰ ਧੂੜ ਭਰੀ ਹਨੇਰੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਚੱਲ ਸਕਦੀ ਹੈ।

Check Also

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ

ਦੇਸ਼ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ …