ਹੁਣ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਉਨ੍ਹਾਂ ਵੱਲੋਂ ਇਹ ਦਰਿਆਦਿਲੀ ਦਿਖਾਈ ਗਈ ਹੈ ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ।
ਉੱਥੇ ਹੀ ਹੁਣ ਕਰੋਨਾ ਕਾਲ ਦੇ ਦੌਰਾਨ ਜਿੱਥੇ ਮਹਾਂਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਲਈ ਕੁਝ ਡਰਾਈਵਰਾਂ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਗਈ ਸੀ। ਉਥੇ ਹੀ ਮਹਾਂਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਲਈ ਡਿਊਟੀ ਕਰਦਿਆਂ ਹੋਇਆਂ ਇੱਕ ਪੀ ਆਰ ਟੀ ਸੀ ਡਰਾਈਵਰ ਮਨਜੀਤ ਸਿੰਘ ਦੀ ਜਾਨ ਚਲੇ ਗਈ ਸੀ। ਉਥੇ ਹੀ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰੋਨਾ ਵਿੱਚ ਜਾਨ ਗੁਆਉਣ ਵਾਲੇ ਇਸ ਪੀ ਆਰ ਟੀ ਸੀ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ ਅਤੇ ਇਹ ਸਹਾਇਤਾ ਪੰਜਾਬ ਸਰਕਾਰ ਵੱਲੋਂ ਹਰ ਫਰੰਟਲਾਈਨ ਕਰੋਨਾ ਵਾਰੀਅਰ ਵਜੋਂ ਦਿੱਤੀ ਗਈ ਹੈ ਜਿੱਥੇ ਪਰਿਵਾਰ ਵੱਲੋਂ ਵੀ ਪੰਜਾਬ ਸਰਕਾਰ ਤੋਂ ਸਹਾਇਤਾ ਦੀ ਮੰਗ ਕੀਤੀ ਗਈ ਸੀ।
ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 1 ਕਰੋੜ ਰੁਪਏ ਦੀ ਮਾਲੀ ਮਦਦ ਦਿੱਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।