ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਖ਼ਬਰਾਂ ਜਿਥੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਭਾਰੀ ਘਾਟਾ ਪਿਆ ਹੈ ਜਦੋਂ ਕਾਫੀ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਰਹਿਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਸੀਨੀਅਰ ਅਕਾਲੀ ਆਗੂ ਜਥੇਦਾਰ ਮਹਿੰਦਰ ਸਿੰਘ ਮੁਖੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਸ਼੍ਰੋਮਣੀ ਅਕਾਲੀ ਦਲ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਉਨ੍ਹਾਂ ਦੀ ਕਮੀ ਸ਼੍ਰੋਮਣੀ ਅਕਾਲੀ ਦਲ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਦੱਸਿਆ ਗਿਆ ਹੈ ਕਿ ਜਿੱਥੇ ਉਹ ਸਿਹਤ ਸੰਬੰਧੀ ਸਮੱਸਿਆਵਾਂ ਦੇ ਨਾਲ ਪਿਛਲੇ ਕਾਫੀ ਸਮੇਂ ਤੋਂ ਜੂਝ ਰਹੇ ਸਨ। ਉਥੇ ਹੀ ਸੰਖੇਪ ਬਿਮਾਰੀ ਤੋਂ ਪਿੱਛੋਂ ਉਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਕਾਫੀ ਲੰਮੇ ਸਮੇਂ ਤੱਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਸਹਿਯੋਗ ਕਰਦੇ ਰਹੇ ਹਨ।
ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਨੂੰ ਬਾਅਦ ਦੁਪਹਿਰ ਲੁਧਿਆਣਾ ਤੇ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਣ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਹਨਾਂ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ।