ਮਾਨ ਸਰਕਾਰ ਜਦੋਂ ਦੀ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਹੈ ਇਸ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਤੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ । ਹਰ ਰੋਜ਼ ਹੀ ਮਾਨ ਸਰਕਾਰ ਕਈ ਤਰ੍ਹਾਂ ਦੇ ਵਾਅਦੇ ਪੰਜਾਬੀਆਂ ਨਾਲ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸੇ ਵਿਚਕਾਰ ਹੁਣ ਮਾਨ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਪੰਜਾਬ ਦੀ ਮਾਨ ਸਰਕਾਰ ਵੱਲੋਂ ਇਕ ਵੱਡਾ ਐਲਾਨ ਕਰਦੇ ਹੋਏ ਬੇਰੋਜ਼ਗਾਰ ਨੌਜਵਾਨਾਂ ਨੂੰ ਇਕ ਤੋਹਫਾ ਦੇ ਦਿੱਤਾ ਗਿਆ ਹੈ । ਦੱਸ ਦਈਏ ਕਿ ਹੁਣ ਪੰਜਾਬ ਦੀ ਮਾਨ ਸਰਕਾਰ ਵੱਲੋਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਕੱਢ ਦਿੱਤੀਆਂ ਗਈਆਂ ।
ਗਰਾਮ ਸੇਵਕਾਂ ਦੀਆਂ ਅਸਾਮੀਆਂ ਲਈ ਹੁਣ ਭਰਤੀ ਸ਼ੁਰੂ ਹੋ ਚੁੱਕੀ ਹੈ । ਪੰਜਾਬ ਸਰਕਾਰ ਵੱਲੋਂ ਭਰਤੀ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ । ਦੱਸ ਦੇਈਏ 792 ਅਸਾਮੀਆਂ ਲਈ ਭਰਤੀ ਕੀਤੀ ਹੋਵੇਗੀ। ਅਰਜ਼ੀ ਲਈ ਸਿਰਫ਼ 30 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।ਮਤਲਬ 14 ਜੂਨ ਤੋਂ ਪਹਿਲਾਂ ਉਨ੍ਹਾਂ ਨੂੰ ਅਪਲਾਈ ਕਰਨਾ ਪਵੇਗਾ। ਜ਼ਿਕਰਯੋਗ ਹੈ ਕਿ ਮਾਨ ਸਰਕਾਰ ਵੱਲੋਂ ਇਸ ਭਰਤੀ ਲਈ ਉਮਰ ਸੀਮਾ 18 ਤੋਂ 37 ਸਾਲ ਨਿਰਧਾਰਤ ਕੀਤੀ ਗਈ ਹੈ। ਇਸ ਤਹਿਤ ਪੇ ਸਕੇਲ 19,900 ਰੁਪਏ ਤੋਂ 63,200 ਰੁਪਏ ਤੱਕ ਦਾ ਰੱਖਿਆ ਗਿਆ ਹੈ ਤੇ ਆਨਲਾਈਨ ਅਰਜ਼ੀਆਂ 15 ਮਈ, 2022 ਤੋਂ ਸ਼ੁਰੂ ਹੋ ਜਾਣਗੀਆਂ।
ਮਾਨ ਸਰਕਾਰ ਨੇ ਉਨ੍ਹਾਂ ਨੌਜਵਾਨਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਹੈ ਜੋ ਨੌਜਵਾਨ ਬੇਰੁਜ਼ਗਾਰ ਹਨ ਤੇ ਸਰਕਾਰੀ ਨੌਕਰੀ ਪਾਉਣਾ ਚਾਹੁੰਦੇ ਹਨ , ਕਿਉਂਕਿ ਵਰਤਮਾਨ ਸਰਕਾਰ ਦੇ ਵੱਲੋਂ ਜਿਥੇ ਪਹਿਲਾਂ ਪੱਚੀ ਹਜਾਰ ਨੌਕਰੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ । ਜਿਸ ਦੇ ਚੱਲਦੇ ਨੌਜਵਾਨਾਂ ਦੇ ਵਿਚ ਕਾਫੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਹੀ ਸੀ ਕਿ ਆਖਰਕਾਰ ਮਾਨ ਸਰਕਾਰ ਨੇ ਉਨ੍ਹਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਹੈ ।
ਜ਼ਿਕਰਯੋਗ ਹੈ ਕਿ ਮਾਨ ਸਰਕਾਰ ਦੇ ਵੱਲੋਂ ਜੋ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਦੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ ਦੇ ਵਿੱਚ ਜੇਕਰ ਆਪ ਦੀ ਸਰਕਾਰ ਬਣਦੀ ਹੈ ਅਤੇ ਪਹਿਲ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਜਾਣਗੀਆਂ । ਤਾ ਹੁਣ ਮਾਨ ਸਰਕਾਰ ਵੱਲੋਂ ਹੁਣ ਆਪਣਾ ਇਹ ਵਾਅਦਾ ਪੂਰਾ ਕਰਦੇ ਹੋਏ ਵੱਖ ਵੱਖ ਵਿਭਾਗਾਂ ਵਿੱਚ ਨੌਕਰੀਆਂ ਲਈ ਅਸਾਮੀਆਂ ਕੱਢ ਦਿੱਤੀਆਂ ਗਈਆਂ ਹਨ ।