ਗਲਵੱਕੜੀ ਫ਼ਿਲਮ ਦੇ ਨਾਲ ਵਾਹ ਵਾਹੀ ਖੱਟਣ ਵਾਲੇ ਤਰਸੇਮ ਜੱਸੜ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਇੱਕ ਹੋਰ ਖੁਸ਼ਖਬਰੀ ਸਾਂਝੀ ਕੀਤੀ ਹੈ। ਜੀ ਹਾਂ ਗਾਇਕ ਤਰਸੇਮ ਜੱਸੜ ਨੇ ਨਵੀਂ ਕਾਰ ‘Land Rover’ ਲਈ ਹੈ। ਸੋਸ਼ਲ ਮੀਡੀਆ ਉੱਤੇ ਗਾਇਕ ਨੇ ਆਪਣੀ ਕਾਰ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ।ਤਰਸੇਮ ਜੱਸੜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਕਾਰ ਦੀ ਪਹਿਲੀ ਝਲਕ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਮੇਰੀ ਮਿਹਨਤ ਜਾਰੀ ਏ…ਇਹ ਤੇਰੀ ਰਹਿਮਤ ਸਾਰੀ ਏ..#shukar #waheguru #landrover #defender #tarsemjassar’। ਕਲਾਕਾਰ ਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਤਰਸੇਮ ਨੂੰ ਵਧਾਈਆਂ ਦੇ ਰਹੇ ਹਨ। ਤਸਵੀਰ ਚ ਦੇਖ ਸਕਦੇ ਹੋ ਉਹ ਚਿੱਟੇ ਰੰਗ ਦੇ ਕੁੜਤੇ ਤੇ ਬਦਾਮੀ ਰੰਗ ਦੀ ਪੱਗ ‘ਚ ਬਹੁਤ ਹੀ ਜ਼ਿਆਦਾ ਖ਼ੂਬਸੂਰਤ ਨਜ਼ਰ ਆ ਰਹੇ ਹਨ।
ਦੱਸ ਦਈਏ ਤਰਸੇਮ ਜੱਸੜ ਦੀ ਫ਼ਿਲਮ ਗਲਵੱਕੜੀ amazon prime ਉੱਤੇ ਉਪਲਬਧ ਹੈ। ਦੱਸ ਦਈਏ ਇਸ ਫ਼ਿਲਮ ਚ ਉਨ੍ਹਾਂ ਦੇ ਨਾਲ ਅਦਾਕਾਰਾ ਵਾਮਿਕਾ ਗੱਬੀ ਨਜ਼ਰ ਆ ਰਹੀ ਹੈ। ਤਰਸੇਮ ਜੱਸੜ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ।ਉਨ੍ਹਾਂ ਦੇ ਜ਼ਿਆਦਾਤਰ ਗੀਤ ਸਰਦਾਰੀ ਵਾਲੇ ਹੁੰਦੇ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸ਼ਾਨਦਾਰ ਕੰਮ ਕਰ ਰਹੇ ਹਨ। ਤਰਸੇਮ ਜੱਸੜ ਜੋ ਕਿ ਸ਼ਿਤਿਜ ਚੌਧਰੀ ਵੱਲੋਂ ਡਾਇਰੈਕਟ ਕੀਤੀ ਜਾਣ ਵਾਲੀ ਫ਼ਿਲਮ ‘ਖਾਓ ਪੀਓ ਐਸ਼ ਕਰੋ’ ਚ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਉਹ ਰਣਜੀਤ ਬਾਵਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ