ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂ ਜਿਥੇ ਹੁਣ 22 ਮਈ ਤੋਂ ਦਰਸ਼ਨ ਕਰ ਸਕਦੇ ਹਨ। ਜਿੱਥੇ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਵਾਸਤੇ ਰਿਸ਼ੀਕੇਸ਼ ਤੋਂ ਪਹਿਲਾ ਜਥਾ 19 ਮਈ ਨੂੰ ਰਵਾਨਾ ਕੀਤਾ ਜਾ ਰਿਹਾ ਹੈ। ਜਿਸ ਨੂੰ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਅਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਰਵਾਨਾ ਕੀਤਾ ਜਾਵੇਗਾ। ਇਸ ਰਸਤੇ ਨੂੰ ਸਾਫ ਕਰਨ ਵਾਸਤੇ ਜਿੱਥੇ ਭਾਰਤੀ ਫੌਜ ਵੱਲੋਂ 14 ਅਪਰੈਲ ਤੋਂ ਲਗਾਤਾਰ ਰਸਤਿਆਂ ਨੂੰ ਸਾਫ਼ ਕੀਤਾ ਜਾ ਰਿਹਾ ਹੈ।
ਪਿਛਲੇ ਦੋ ਸਾਲਾਂ ਤੋਂ ਜਿੱਥੇ ਕਰੋਨਾ ਦੇ ਚਲਦਿਆਂ ਹੋਇਆਂ ਇਸ ਯਾਤਰਾ ਉਪਰ ਰੋਕ ਲਗਾ ਦਿੱਤੀ ਗਈ ਸੀ। ਇਹ ਵੀ ਹੁਣ ਸਥਿਤੀ ਕਾਬੂ ਹੇਠ ਦੇਖ ਲਿਆ ਹੋਇਆ ਅਤੇ ਮੌਸਮ ਦੇ ਅਨੁਸਾਰ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ। ਫੌਜ਼ ਵੱਲੋਂ ਲਗਾਤਾਰ ਰਸਤਿਆਂ ਉੱਪਰ ਪਈ ਹੋਈ ਬਰਫ਼ ਨੂੰ ਹਟਾ ਕੇ ਸ਼ਰਧਾਲੂਆਂ ਦੇ ਜਾਣ ਲਈ ਰਸਤੇ ਸਾਫ਼ ਕਰ ਦਿੱਤੇ ਗਏ ਹਨ। ਉੱਥੇ ਹੀ ਜਲਦੀ ਹੀ ਸ਼ਰਧਾਲੂਆਂ ਲਈ ਪੈਦਲ ਜਾਣ ਵਾਲੇ ਮਾਰਗ ਨੂੰ ਵੀ ਖੋਲ੍ਹਣ ਦਾ ਕੰਮ ਆਖਰੀ ਪੜਾਅ ਵਿਚ ਕੀਤਾ ਜਾ ਰਿਹਾ ਹੈ।
ਇਸ ਸਾਲ ਪੰਜਾਬ ਅਤੇ ਹੋਰ ਬਹੁਤ ਸਾਰੇ ਸੂਬਿਆਂ ਤੋਂ ਪਹਿਲਾਂ ਦੇ ਮੁਕਾਬਲੇ ਵੱਧ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਜਾਹਿਰ ਕੀਤੀ ਜਾ ਰਹੀ ਹੈ। ਆਉਣ ਵਾਲੇ ਸ਼ਰਧਾਲੂਆਂ ਦੇ ਰਹਿਣ ਵਾਸਤੇ ਲਕਸ਼ਮਣਝੁਲਾ ਸਥਿਤ ਗੁਰਦੁਆਰੇ ਵਿੱਚ ਰਹਿਣ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ।