ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ। ਦਰਸ਼ਨ ਕਰੋ ਜੀ ਗੁਰੂਦਵਾਰਾ ਨਥਾਣਾ ਸਾਹਿਬ ਦੇ। ਗੁਰਦੁਆਰਾ ਨਥਾਣਾ ਸਾਹਿਬ ਪਿੰਡ ਜੰਡ ਮੰਘੌਲੀ ਸਾਹਿਬ ਵਿਖੇ ਜਿੱਥੇ ਕਿ ਇਹ ਗੁਰਦੁਆਰਾ ਗੁਰੂ ਅਮਰਦਾਸ ਸਾਹਿਬ ਜੀ ਦੀ ਚਰਨ ਛੋ ਹ ਪ੍ਰਾਪਤ ਹੈ ਦੱਸ ਦਈ ਏ ਕਿ ਇੱਥੇ ਮਾਘੀ ਜਾਂ ਲੋਹੜੀ ਵਾਲੇ ਦਿਨ ਜੋ ਵੀ ਇ ਸ਼ ਨਾ ਨ ਕਰਦਾ ਹੈਇਸ ਦੇ ਨਾਲ ਇੱਥੇ ਆਉਂਦਾ ਉਸ ਨੂੰ ਅਠਾ ਹਠ ਤੀਰਥਾਂ ਦਾ ਵਰ ਹੈ।
ਗੁਰੂ ਅਮਰਦਾਸ ਜੀ ਦਾ ਜਨਮ 5 ਮਈ 1479 ਈਸਵੀ (ਵਿਸਾਖ ਸੁਦੀ 14 ਸੰਮਤ 1536)ਵਿੱਚ ਹੁਣ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਿਤ ਬਾਸਰਕੇ ਨਾਮੀ ਪਿੰਡ ਵਿੱਚ ਮਾਤਾ ਲੱਛਮੀ ਦੇ ਗ੍ਰਹਿ ਵਿਖੇ ਹੋਇਆ। ਆਪ ਦੇ ਪਿਤਾ ਤੇਜ ਭਾਨ, ਭੱਲਾ ਪਰਿਵਾਰ ਦੇ ਇੱਕ ਛੋਟੇ ਜਿਹੇ ਵਪਾਰੀ ਸਨ। 24 ਸਾਲ ਦੀ ਉਮਰ ਵਿੱਚ ਤੀਜੇ ਗੁਰੂ ਜੀ ਦਾ ਵਿਆਹ ਹੋ ਗਿਆ ਤੇ ਉਨ੍ਹਾਂ ਦੇ ਘਰ ਦੋ ਪੁੱਤਰ ਮੋਹਣ ਤੇ ਮੋਹਰੀ ਅਤੇ ਦੋ ਪੁੱਤਰੀਆਂ ਬੀਬੀ ਦਾਨੀ ਤੇ ਬੀਬੀ ਭਾਨੀ ਪੈਦਾ ਹੋਈਆਂ।।
ਇੱਕ ਦਿਨ ਗੁਰੂ ਅਮਰਦਾਸ ਜੀ ਨੇ ਬੀਬੀ ਅਮਰੋ ਜੋ ਗੁਰੂ ਜੀ ਦੇ ਭਰਾ ਦੀ ਨੂੰਹ ਸੀ, ਦੇ ਮੁਖ ਤੋਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਕੁਝ ਸ਼ਬਦ ਸੁਣੇ। ਇਹ ਮਿੱਠੇ ਸ਼ਬਦ ਸੁਣ ਕੇ ਅਮਰਦਾਸ ਜੀ ਦੇ ਮਨ ਉੱਤੇ ਡੂੰਘਾ ਪ੍ਰਭਾਵ ਪਿਆ। ਉਨ੍ਹਾਂ ਬੀਬੀ ਅਮਰੋ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਆਪਣੇ ਪਿਤਾ ਜੀ ਪਾਸ ਲੈ ਚੱਲੇ। ਬੀਬੀ ਅਮਰੋ ਦੇ ਉਨ੍ਹਾਂ ਨੂੰ ਉਥੇ ਲਿਜਾਣ ’ਤੇ ਅਮਰਦਾਸ ਜੀ ਗੁਰੂ ਅੰਗਦ ਦੇਵ ਜੀ ਦੇ ਚਰਨੀ ਪੈ ਗਏ ਤੇ ਬਾਅਦ ਵਿੱਚ ਉਨ੍ਹਾਂ ਦੇ ਪੱਕੇ ਸ਼ਰਧਾਲੂ ਬਣ ਗਏ। ਉਸ ਸਮੇਂ ਅਮਰਦਾਸ ਜੀ ਦੀ ਉਮਰ ਤਕਰੀਬਨ 62 ਸਾਲਾਂ ਦੀ ਸੀ। ਉਨ੍ਹਾਂ ਨੇ ਗੁਰੂ ਸਾਹਿਬ ਦੇ ਕੋਲ ਖਡੂਰ ਸਾਹਿਬ ਵਿਖੇ ਨਿਵਾਸ ਕਰ ਲਿਆ ਅਤੇ ਅਗਲੇ ਗਿਆਰਾਂ ਸਾਲਾਂ ਵਿੱਚ ਉਨ੍ਹਾਂ ਨੇ ਤਨ-ਮਨ ਨਾਲ ਗੁਰੂ ਅੰਗਦ ਦੇਵ ਜੀ ਦੀ ਸੇਵਾ ਕੀਤੀ। ਅਮਰਦਾਸ ਜੀ ਹਰ ਰੋਜ਼ ਪ੍ਰਭਾਤ ਵੇਲੇ ਬਿਆਸ ਨਦੀ ’ਤੇ ਗੁਰੂ ਸਾਹਿਬ ਦੇ ਇਸ਼ਨਾਨ ਕਰਨ ਲਈ ਪਾਣੀ ਲਿਆਇਆ ਕਰਦੇ ਸਨ।।