Home / ਦੁਨੀਆ ਭਰ / ਕੌਰ ਬੀ ਦੇ ਘਰੋਂ ਆਈ ਵੱਡੀ ਖਬਰ

ਕੌਰ ਬੀ ਦੇ ਘਰੋਂ ਆਈ ਵੱਡੀ ਖਬਰ

ਪੰਜਾਬ ਦੀ ਪ੍ਰਸਿੱਧ ਲੋਕ ਗਾਇਕਾ ਕੌਰ ਬੀ ਦੀ ਕੋਠੀ ਪੰਚਾਇਤ ਵੱਲੋਂ ਮਿਣਤੀ ਦੌਰਾਨ ਪੰਚਾਇਤੀ ਜ਼ਮੀਨ ਦੇ ਘੇਰੇ ਵਿੱਚ ਆ ਜਾਣਾ ਚਰਚਾ ਦਾ ਵਿਸ਼ਾ ਬਣ ਗਿਆ ਹੈ।ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੇ ਕਬਜ਼ੇ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਖਨੌਰੀ ਨੇੜਲੇ ਪਿੰਡ ਨਵਾਂ ਗਾਓਂ ਦੀ ਪੰਚਾਇਤ ਵੱਲੋਂ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਮਿਣਤੀ ਕਰਵਾਈ ਗਈ। ਜਿਸ ਤਹਿਤ ਪੰਚਾਇਤ ਵੱਲੋਂ ਕਰਾਈ ਗਈ ਮਿਣਤੀ ਵਿੱਚ ਕਈ ਜ਼ਿਮੀਂਦਾਰਾ ਦੇ ਹਲ ਹੇਠੋਂ ਵਾਹੀਯੋਗ ਜ਼ਮੀਨ ਨਿਕਲੀ ਹੈ।

new

ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਕੁਲਵੰਤ ਸਿੰਘ ਨਵਾਂਗਾਉਂ ਨੇ ਦੱਸਿਆ ਕਿ ਅੱਜ ਸਰਕਾਰ ਦੇ ਨਿਯਮਾਂ ਮੁਤਾਬਿਕ ਕਰਾਈ ਵਾਹੀਯੋਗ ਜ਼ਮੀਨ ਦੀ ਮਿਣਤੀ ਚ ਕਰਤਾਰ ਸਿੰਘ ਹੋਤੀਪੁਰ,ਗਾਇਕ ਕੌਰ ਬੀ ਦੇ ਪਰਿਵਾਰ ਅਤੇ ਅਮਰਜੀਤ ਸਿੰਘ ਹੋਤੀਪੁਰ ਵੱਲੋਂ ਪੰਚਾਇਤ ਦੀ ਵਾਹੀਯੋਗ ਜ਼ਮੀਨ ‘ਤੇ ਆਪਣਾ ਕਬਜ਼ਾ ਕਰਕੇ ਖੇਤੀ ਕਰ ਰਹੇ ਹਨ।

ਇਸ ਮੌਕੇ ਸਰਪੰਚ ਨੇ ਕਿਹਾ ਕਿ ਇਸ ਤੋਂ ਇਲਾਵਾ ਕੌਰ ਬੀ ਦੇ ਪਰਿਵਾਰ ਨੇ ਕੋਠੀ ਵੀ ਪੰਚਾਇਤੀ ਜ਼ਮੀਨ ਵਿੱਚ ਪਾਈ ਹੋਈ ਹੈ। ਜਦੋਂ ਇਸ ਸੰਬੰਧੀ ਜ਼ਿਮੀਂਦਾਰ ਕਰਤਾਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਇਸ ਫੈਸਲੇ ਨਾਲ ਸਹਿਮਤ ਹਾਂ। ਜੋ ਸਾਡੇ ਕੋਲ ਪੰਚਾਇਤ ਦੀ ਵਾਹੀਯੋਗ ਜ਼ਮੀਨ ਸੀ ਅਸੀਂ ਉਸ ਦਾ ਕਬਜ਼ਾ ਛੱਡ ਰਹੇ ਹਾਂ।

newhttps://punjabiinworld.com/wp-admin/options-general.php?page=ad-inserter.php#tab-4

ਉਧਰ ਕੌਰ ਬੀ ਦੇ ਭਰਾ ਗੁਰਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ, ਕਿ ਪੰਜਾਬ ਸਰਕਾਰ ਵੱਲੋਂ ਇਹ ਪੰਚਾਇਤੀ ਜ਼ਮੀਨ ਛੁਡਾਉਣ ਦਾ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਅਸੀਂ ਸਰਕਾਰ ਦੇ ਨਿਯਮਾਂ ਨੂੰ ਸਿਰ ਮੱਥੇ ਮੰਨਦੇ ਹਾਂ। ਕੌਰ ਬੀ ਦੇ ਭਰਾ ਗੁਰਵਿੰਦਰ ਸਿੰਘ ਨੇ ਕੋਠੀ ਵਾਲੇ ਫ਼ੈਸਲੇ ‘ਤੇ ਕਿਹਾ, ਕਿ ਜੋ ਵੀ ਸਰਕਾਰ ਵੱਲੋਂ ਘਰਾਂ ਦੇ ਫ਼ੈਸਲੇ ਲਏ ਜਾਣਗੇ, ਅਸੀਂ ਉਸ ਨਾਲ ਵੀ ਸਹਿਮਤ ਹੋਵਾਂਗੇ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!