Home / ਦੁਨੀਆ ਭਰ / ਸਾਬਕਾ ਮੰਤਰੀ ਬਾਰੇ ਵੱਡੀ ਖਬਰ

ਸਾਬਕਾ ਮੰਤਰੀ ਬਾਰੇ ਵੱਡੀ ਖਬਰ

ਪੰਜਾਬ ਦੇ ਸਾਬਕਾ ਮੰਤਰੀ ਦੀ ਹੋਈ ਅਚਾਨਕ ਚਲੇ ਜਾਣ ਕਾਰਨ , ਛਾਇਆ ਸੋਗ, ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਸ ਸਮੇਂ ਸੋਗ ਹੈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੱਥੇਦਾਰ ਤੋਤਾ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਦੱਸਿਆ ਗਿਆ ਹੈ ਕਿ ਜਥੇਦਾਰ ਤੋਤਾ ਸਿੰਘ ਵੱਲੋਂ ਮੋਹਾਲੀ ਦੇ ਹੌਸਪੀਟਲ ਵਿਚ ਆਖ਼ਰੀ ਸਾਹ ਲਏ ਹਨ।

ਦੱਸ ਦਈਏ ਕਿ ਉਹ ਲੰਮੇ ਸਮੇਂ ਤੱਕ ਪੰਜਾਬ ਦੀ ਰਾਜਨੀਤੀ ਨਾਲ ਸੰਬੰਧ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਪਿਛਲੇ ਕੁਝ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਦੇ ਨਾਲ ਜੂਝ ਰਹੇ ਸਨ ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ‘ਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਹ ਬੈਡ ਤੇ ਸਨ ਉੱਥੇ ਹੀ 81 ਵਰ੍ਹਿਆਂ ਦੇ ਵਿੱਚ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਦੱਸ ਦਈਏ ਕਿ ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਆਗੂਆਂ ਵੱਲੋਂ ਜਥੇਦਾਰ ਤੋਤਾ ਸਿੰਘ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਅਤੇ ਉਨ੍ਹਾਂ ਦੇ ਦੇਹਾਂਤ ਨੂੰ ਰਾਜਨੀਤੀ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਜਿਨ੍ਹਾਂ ਵੱਲੋਂ ਲੰਮਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਗਿਆ। ਦੱਸ ਦਈਏ ਕਿ ਜਥੇਦਾਰ ਤੋਤਾ ਸਿੰਘ ਜੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸਨ ਉਨ੍ਹਾਂ ਦੇ ਚਲੇ ਜਾਣ ਤੇ ਰਾਜਨੀਤੀ ਭਾਈਚਾਰੇ ਚ ਮਾਤਮ ਹੈ।।

Check Also

CM ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ …

ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਸਿਹਤ ਜਾਂਚ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ …