Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਮੌਸਮ ਬਾਰੇ ਆਈ ਤਾਜਾ ਵੱਡੀ ਖਬਰ

ਮੌਸਮ ਬਾਰੇ ਆਈ ਤਾਜਾ ਵੱਡੀ ਖਬਰ

ਮਾਰਚ ਮਹੀਨੇ ਤੋਂ ਹੀ ਪੈ ਰਹੀ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦੇਸ਼ ਭਰ ‘ਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਬੀਤੀ ਸ਼ਾਮ ਤੋਂ ਹੀ ਬੱਦਲਵਾਈ ਦੇ ਨਾਲ ਚੱਲ ਰਹੀਆਂ ਹਵਾਵਾਂ ਨਾਲ ਤਪਦੀ ਗਰਮੀ ਤੋਂ ਕੁਝ ਹੱਦ ਤੱਕ ਨਿਜਾਤ ਮਿਲੀ ਹੈ। ਭਾਰਤ ਦੇ ਮੌਸਮ ਵਿਭਾਗ (IMD) ਨੇ ਉੱਤਰੀ-ਪੱਛਮੀ ਅਤੇ ਪੂਰਬੀ ਭਾਰਤ ਵਿੱਚ 21 ਮਈ ਤੋਂ 24 ਮਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਅਤੇ 23 ਮਈ ਨੂੰ ਸਾਰਾ ਦਿਨ ਮੌਸਮ ਇਸੇ ਤਰ੍ਹਾਂ ਬਣਿਆ ਰਹੇਗਾ।

ਮੌਸਮ ਵਿਭਾਗ ਨੇ ਸੋਮਵਾਰ ਲਈ ਪੰਜਾਬ-ਹਰਿਆਣਾ ਵਿੱਚ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਦੀ ਵੀ ਭਵਿੱਖਬਾਣੀ ਕੀਤੀ ਗਈ ਸੀ। ਮੌਸਮ ਵਿਭਾਗ ਨੇ ਲੋਕਾਂ ਨੂੰ ਤੂਫਾਨ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਮੰਗਲਵਾਰ ਵੀ ਤੇਜ਼ ਹਵਾਵਾਂ ਦੇ ਬਾਰਿਸ਼ ਨਾਲ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ। ਅਗਲੇ 3-4 ਦਿਨਾਂ ਦੌਰਾਨ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਹੀਟਵੇਵ ਦੀ ਕੋਈ ਸੰਭਾਵਨਾ ਨਹੀਂ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਉੱਤਰ-ਪੱਛਮੀ ਭਾਰਤ ਵਿੱਚ 23 ਅਤੇ 24 ਮਈ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

23 ਮਈ ਨੂੰ ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਯੂਪੀ ਅਤੇ ਪੂਰਬੀ ਰਾਜਸਥਾਨ ਵਿੱਚ ਗਰਜ ਤੇ ਬੌਛਾੜਾਂ ਦੇ ਨਾਲ ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ । ਆਈਐਮਡੀ ਨੇ ਕਿਹਾ ਸੀ ਕਿ ਅਗਲੇ ਪੰਜ ਦਿਨਾਂ ਤੱਕ ਬਿਹਾਰ, ਝਾਰਖੰਡ, ਗੰਗਾ ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਅਲੱਗ-ਥਲੱਗ ਹਲਕੀ/ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ 22 ਤੋਂ 24 ਮਈ ਦਰਮਿਆਨ ਪੱਛਮੀ ਰਾਜਸਥਾਨ ਦੇ ਵੱਖ-ਵੱਖ ਸਥਾਨਾਂ ‘ਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ। ਵਿਭਾਗ ਨੇ ਪੱਛਮੀ ਰਾਜ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।ਮੌਸਮ ਵਿਭਾਗ ਨੇ ਕਿਹਾ ਕਿ ਬੱਦਲਵਾਈ ਵਾਲੇ ਅਸਮਾਨ ਅਤੇ ਗਰਜ ਨਾਲ ਸ਼ਨੀਵਾਰ ਨੂੰ ਦਿੱਲੀ ਵਾਸੀਆਂ ਨੂੰ ਕੁਝ ਰਾਹਤ ਮਿਲੀ ਕਿਉਂਕਿ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਦੱਸ ਦੇਈਏ ਕਿ ਕੇਰਲ ਦੇ ਘੱਟੋ-ਘੱਟ 10 ਜ਼ਿਲ੍ਹਿਆਂ ਵਿੱਚ ਐਤਵਾਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.