Home / ਦੁਨੀਆ ਭਰ / ਸਾਬਕਾ ਮੰਤਰੀ ਬਾਰੇ ਆਈ ਵੱਡੀ ਖਬਰ

ਸਾਬਕਾ ਮੰਤਰੀ ਬਾਰੇ ਆਈ ਵੱਡੀ ਖਬਰ

ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿ-ਸ਼-ਟਾ-ਚਾ-ਰ ਦੇ ਕਾਰਨ ਹਟਾ ਦਿੱਤਾ।ਇਸ ਦੌਰਾਨ ਸਿੰਗਲਾ ਨੂੰ ਪੁਲੀਸ ਨੇ ਫੜ ਲਿਆ ਹੈ। ਮੁੱਖ ਮੰਤਰੀ ਨੇ ਪੁਲੀਸ ਨੂੰ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਲਈ ਕਿਹਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਿੰਗਲਾ ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਕੋਲ ਇਸ ਦੇ ਸਬੂਤ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਤੋਂ ਠੇਕੇ ‘ਤੇ ਇਕ ਫੀ਼ਸਦੀ ਕਮਿਸ਼ਨ ਮੰਗਣ ਦੇ ਦੋ ਸ਼ਾਂ ਤਹਿਤ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ ਅਤੇ ਮਾਮਲਾ ਦਰਜ ਕੀਤਾ ਗਿਆ

ਇਸ ਮਾਮਲੇ ਨਾਲ ਜੁੜੀ ਇੱਕ ਨਿੱਜੀ ਚੈਨਲ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜੋ ਤੁਸੀਂ ਹੇਠਾਂ ਜਾ ਕੇ ਵੇਖ ਸਕਦੇ ਹੋ। ਇਸ ਦੇ ਨਾਲ ਹੀ ਦੱਸ ਦਿੰਦੇ ਹਾਂ ਕਿ ਕਥਿਤ ਮਾਮਲੇ ਦੀ ਪੁਲਿਸ ਕਾਰਵਾਈ ਰਿਪੋਰਟ ਵੀ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸਿੰਗਲਾ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਹੁਕਮ ਦੇ ਦਿੱਤੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭਿ੍ਸ਼ਟਾ ਚਾਰ ਵਿਰੁੱਧ ਪਹਿਲੀ ਵੱਡੀ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਲ 2015 ਵਿੱਚ ਆਪਣੇ ਮੰਤਰੀ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਬਰਖਾਸਤ ਕੀਤਾ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਿ੍ਸ਼ਟਾ ਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੁਣ ਇਸ ਮਾਮਲੇ ਦੀ ਕਾਫੀ ਤਾਰੀਫ ਵੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਾਫੀ ਸੁਆਲ ਵੀ ਹੋ ਰਹੇ ਹਨ ਕਿ ਕੀ ਹੁਣ ਭਗਵੰਤ ਮਾਨ ਸਰਕਾਰ ਕਥਿਤ ਸਾਬਕਾ ਮੰਤਰੀ ਦੀ ਵਿਧਾਇਕੀ ਵੀ ਰੱਦ ਕਰੇਗੀ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?