ਦੱਸ ਦੇਈਏ ਕੀ ਪੰਜਾਬ ‘ਚ ਕਾਂਗਰਸ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਸਰਵਿਸ ਬੰਦ ਹੋਣ ਸਬੰਧੀ ਸੋਸ਼ਲ ਮੀਡੀਆ ‘ਤੇ ਛਿੜੀ ਚਰਚਾ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਰਾਮ ਦੇ ਦਿੱਤਾ ਹੈ।
ਭੁੱਲਰ ਨੇ ਇਕ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਹੈ ਕਿ ਮੁਫ਼ਤ ਬੱਸ ਸਰਵਿਸ ਪੰਜਾਬ ‘ਚ ਜਾਰੀ ਰਹੇਗੀ। ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਖਬਰਾਂ ਮਹਿਜ਼ ਅਫ਼ਵਾਹ ਹਨ।
ਪੰਜਾਬ ਸਰਕਾਰ ਵੱਲੋਂ ਇਹ ਸਰਵਿਸ ਬੰਦ ਕਰਨ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਇਹ ਸਪੱਸ਼ਟੀਕਰਨ ਜਾਰੀ ਕਰ ਕੇ ਪੰਜਾਬ ਸਰਕਾਰ ਨੇ ਔਰਤਾਂ ਨੂੰ ਵੱਡੀ ਰਾਹਤ ਦਿੱਤੀ ਹੈ।ਦੱਸ ਦਈਏ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਵਿਧਾਨ ਸਭਾ ਹਲਕਾ ਪੱਟੀ ਦੇ ਬੱਸ ਸਟੈਂਡ ਤੋਂ ਮੰਗਲਵਾਰ ਨੂੰ ਲੰਬੇ ਸਮੇਂ ਤੋਂ ਬੰਦ ਪਏ ਰੂਟਾਂ ਤੋਂ ਦੁਬਾਰਾ ਬੱਸ ਸੇਵਾ ਸ਼ੁਰੂ ਕਰਦੇ ਹੋਏ 18 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਦੌਰਾਨ ਭੁੱਲਰ ਨੇ ਕਿਹਾ ਕਿ ਪੰਜਾਬ ਭਰ ਵਿਚ ਨਿੱਜੀ ਟਰਾਂਸਪੋਰਟ ਮਾਫੀਆ ਉਤੇ ਲਗਾਮ ਕੱਸਣ ਵਾਸਤੇ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਰਕਾਰ ਦੇ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਟਰਾਂਸਪੋਰਟ ਮਾਫ਼ੀਆ ਉੱਤੇ ਨਕੇਲ ਕੱਸ ਲਈ ਜਾਵੇਗੀ।