ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ {ਪੰਨਾ 668}
ਪਦਅਰਥ: ਕਲਿ = ਝਗੜੇ = ਕਲੇਸ਼। ਜੁਗ = ਸਮਾ। ਕਲਿਜੁਗ = ਝਗੜੇ ਕਲੇਸ਼ਾਂ ਨਾਲ ਭਰਪੂਰ ਜਗਤ {ਨੋਟ: ਇਥੇ ‘ਜੁਗਾਂ’ ਦਾ ਜ਼ਿਕਰ ਨਹੀਂ ਚੱਲ ਰਿਹਾ। ਸਾਧਾਰਨ ਤੌਰ ਤੇ ਦਸਿਆ ਹੈ ਕਿ ਦੁਨੀਆ ਵਿਚ ਮਾਇਆ ਦੇ ਮੋਹ ਕਾਰਨ ਝਗੜੇ = ਕਲੇਸ਼ ਵਧੇ ਰਹਿੰਦੇ ਹਨ}। ਕਲਿਜੁਗ ਕਾ ਧਰਮੁ = ਉਹ ਧਰਮ ਜੋ ਦੁਨੀਆ ਦੇ ਝੰਬੇਲਿਆਂ ਤੋਂ ਬਚਾ ਸਕੇ। ਭਾਈ = ਹੇ ਭਾਈ! ਕਿਵ ਛੂਟਹ = ਅਸੀ ਕਿਵੇਂ ਬਚੀਏ? ਛੁਟਕਾਕੀ = ਬਚਣ ਦੇ ਚਾਹਵਾਨ। ਤੁਲਹਾ = ਨਦੀ ਪਾਰ ਕਰਨ ਲਈ ਲੱਕੜਾਂ ਬਾਂਸਾਂ ਆਦਿਕ ਨੂੰ ਬੰਨ੍ਹ ਕੇ ਬਣਾਇਆ ਹੋਇਆ ਆਸਰਾ। ਤਰਾਕੀ = ਤਾਰੂ।੧।
ਲਾਜ = ਇੱਜ਼ਤ। ਹਮ ਮਾਗੀ = ਅਸਾਂ ਮੰਗੀ ਹੈ। ਇਕਾਕੀ = ਇਕੋ ਹੀ।ਰਹਾਉ। ਸੇ = ਉਹ {ਬਹੁ = ਬਚਨ}। ਬਚਨਾਕੀ = ਬਚਨਾਂ ਦੀ ਰਾਹੀਂ, ਗੁਰੂ ਦੀ ਬਾਣੀ ਦੀ ਰਾਹੀਂ। ਚਿਤ੍ਰ ਗੁਪਤਿ = ਚਿਤ੍ਰ ਗੁਪਤ ਨੇ {ਚਿਤ੍ਰ ਗੁਪਤ = ਧਰਮ ਰਾਜ ਦੇ ਇਹ ਦੋਵੇਂ ਲਿਖਾਰੀ ਮੰਨੇ ਗਏ ਹਨ, ਜੋ ਹਰੇਕ ਜੀਵ ਦੇ ਕੀਤੇ ਕਰਮਾਂ ਦਾ ਲੇਖਾ ਲਿਖਦੇ ਰਹਿੰਦੇ ਹਨ}। ਛੂਟੀ = ਮੁੱਕ ਗਈ। ਬਾਕੀ = ਹਿਸਾਬ।੨।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.