ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ।ਸੋਰਠਿ ਮਹਲਾ ੯ ॥* ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ ☬ ਵਿਆਖਿਆ ☬
(ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।
ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫। ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।