Home / ਦੁਨੀਆ ਭਰ / ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਜਾਰੀ

ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਜਾਰੀ

ਆਮ ਆਦਮੀ ਪਾਰਟੀ ਦੀ ਸਰਕਾਰ ਜਿੱਥੇ ਪੰਜਾਬ ਵਿੱਚ ਆਉਂਦੇ ਹੀ ਲੋਕਾਂ ਵੱਲੋਂ ਬਹੁਤ ਆਸਾਂ ਉਮੀਦਾਂ ਰੱਖੀਆਂ ਜਾ ਰਹੀਆਂ ਸਨ ਇਸ ਪਾਰਟੀ ਵੱਲੋਂ ਪੰਜਾਬ ਵਿੱਚ ਹੋ ਰਹੇ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ ਅਤੇ ਬਦਲਾਅ ਲਿਆਂਦਾ ਜਾਵੇਗਾ। ਉਥੇ ਹੀ ਕੁਝ ਸਮੇਂ ਤੋਂ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਅਮਨ, ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ। ਬੀਤੇ ਦਿਨੀਂ ਹੋਏ ਮਸ਼ਹੂਰ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਨੇ ਵੀ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਪੰਜਾਬ ਦੇ ਮਾਹੌਲ ਨੂੰ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਵਾਸਤੇ ਵੀ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਕਿ ਪੰਜਾਬ ਨੂੰ ਇੱਕ ਬਿਹਤਰ ਪੰਜਾਬ ਬਣਾਇਆ ਜਾ ਸਕੇ।

ਹੁਣ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ ਜਿਥੇ ਇਸ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ 35 ਕਰੋੜ ਦੀ ਬਚਤ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਕ ਹੋਰ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ ਜਿੱਥੇ ਕਾਗਜ਼ੀ ਰੂਪ ਵਿੱਚ ਮਿਲਦੇ ਸਟੈਂਪ ਪੇਪਰਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਜਗ੍ਹਾ ਤੇ ਹੁਣ ਸਟੈਂਪ ਪੇਪਰ ਕੰਪਿਊਟਰ ਤੋਂ ਪ੍ਰਿੰਟ-ਆਊਟ ਰਾਹੀਂ ਪੰਜਾਬ ਸਰਕਾਰ ਵੱਲੋਂ ਜਾਂ ਕਿਸੇ ਵੀ ਅਸ਼ਟਾਮ ਫਰੋਸ਼ ਵੱਲੋਂ ਅਧਿਕਾਰਤ ਬੈਂਕਾਂ ਤੋਂ ਪ੍ਰਾਪਤ ਕੀਤਾ ਜਾ ਸਕੇਗਾ।

ਨਾਲ ਪੰਜਾਬ ਸਰਕਾਰ ਵੱਲੋਂ ਜਿੱਥੇ ਮਾਲ ਵਿਭਾਗ ਦੇ ਕੰਮ ਕਾਜ ਨੂੰ ਹੋਰ ਬਿਹਤਰ ਬਣਾਉਣ ਲਈ, ਅਤੇ ਮਾਲੀਏ ਨੂੰ ਲਗਦੇ ਹੋਏ ਖੌਰੇ ਨੂੰ ਰੋਕਣ ਵਾਸਤੇ ਇਹ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਇਸ ਨਾਲ ਜਿੱਥੇ ਆਮ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਕਿਉਂਕਿ ਲੋਕਾਂ ਨੂੰ ਅਸ਼ਟਾਮ ਫਰੋਸ਼ਾਂ ਕੋਲੋਂ ਸਟੈਂਪ ਪੇਪਰ ਲੈਣ ਵਾਸਤੇ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਪਰ ਹੁਣ ਨਵੀਂ ਪ੍ਰਣਾਲੀ ਸ਼ੁਰੂ ਕਰਨ ਨਾਲ ਇਨ੍ਹਾਂ ਮੁਸ਼ਕਲਾਂ ਦਾ ਹੱਲ ਹੋ ਜਾਵੇਗਾ ਅਤੇ ਸਰਕਾਰ ਦਾ ਇੱਕ ਸਾਲ ਦੇ ਦੌਰਾਨ 35 ਕਰੋੜ ਦਾ ਮੁਨਾਫਾ ਵੀ ਹੋਵੇਗਾ। ਜਿੱਥੇ ਸਰਕਾਰ ਨੂੰ ਹੁਣ 35 ਕਰੋੜ ਦੀ ਬਚਤ ਹੋਵੇਗੀ ਉਥੇ ਹੀ ਛਪਾਈ ਉਪਰ ਹੋਣ ਵਾਲਾ ਖਰਚਾ ਵੀ ਬਚ ਜਾਵੇਗਾ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?