Home / ਵੀਡੀਓ / Sgpc ਨੇ ਮੰਨੀ ਮੂਸੇਵਾਲਾ ਦੀ ਮਾਂ ਦੀ ਬੇਨਤੀ

Sgpc ਨੇ ਮੰਨੀ ਮੂਸੇਵਾਲਾ ਦੀ ਮਾਂ ਦੀ ਬੇਨਤੀ

ਵੀਰ ਮੂਸੇਵਾਲਾ ਸਾਨੂੰ ਛੱਡ ਕੇ ਚਲਾ ਗਿਆ ਦੱਸ ਦਈਏ ਕਿ ਮੰਗਲਵਾਰ ਨੂੰ ਉਨ੍ਹਾਂ ਦਾ ਸੰਸ ਕਾਰ ਹੋਇਆ ਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਨੂੰ ਪ੍ਰਵਾਹਿਤ ਕੀਤਾ ਗਿਆ। ਹੁਣ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਤੇ ਅੰਤਿਮ ਅਰਦਾਸ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ ਕਿ ਸਿੱਧੂ ਦੇ ਭੋਗ ਤੋਂ ਬਾਅਦ ਐਸਜੀਪੀਸੀ ਲੰਗਰ ਸੇਵਾ ਨਿਭਾਵੇਗੀ।

ਦੱਸ ਦਈਏ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੀ ਮਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਪੱਤਰ ਲਿਖ ਕੇ ਲੰਗਰ ਸੇਵਾ ਦੀ ਅਪੀਲ ਕੀਤੀ ਸੀ। ਕਿਉਂਕਿ ਸਿੱਧੂ ਦੇ ਅੰਤਿਮ ਸੰਸ ਕਾਰ ਮੌਕੇ ਉਨ੍ਹਾਂ ਦੇ ਪਿੰਡ ਕਾਫੀ ਭੀੜ ਸੀ, ਅਜਿਹੇ ‘ਚ ਭੀੜ ਨੂੰ ਕੰਟਰੋਲ ਕਰ ਸਕਣਾ ਬੇਹੱਦ ਔਖਾ ਹੋ ਗਿਆ ਸੀ। ਐਸਜੀਪੀਸੀ ਨੇ ਸਿੱਧੂ ਮੂਸੇਵਾਲਾ ਦੀ ਮਾਂ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ ਤੇ ਸਿੱਧੂ ਮੂਸੇਵਾਲਾ ਦਾ ਭੋਗ ਤੇ ਅੰਤਿਮ ਅਰਦਾਸ ਤੋਂ ਬਾਅਦ ਲੰਗਰ ਸੇਵਾ ਦਾ ਪ੍ਰਬੰਧ ਕਰਨ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਪੋਸਟ ਸ਼ੇਅਰ ਕੀਤੀ ਗਈ ਸੀ। ਜਿਸ ਵਿੱਚ ਦੱਸਿਆ ਗਿਆ ਸੀ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਤੇ ਅੰਤਿਮ ਅਰਦਾਸ 8 ਜੂਨ ਨੂੰ ਮਾਨਸਾ ਵਿਖੇ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਹੋਵੇਗਾ।

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਪੁੱਤਰ ਲਈ ਇਨਸਾਫ ਦੀ ਮੰਗ ਕੀਤੀ। ਇਸ ਤੋਂ ਬਾਅਦ ਸਿੱਧੂ ਦੇ ਪਿਤਾ ਨੇ ਚੋਣਾਂ ਲੜਨ ਦੀ ਅਫ ਵਾਹ ਉੱਤੇ ਚੁੱਪੀ ਤੋੜਦੇ ਹੋਏ ਸਿੱਧੂ ਦੇ ਇੰਸਟਾ ਅਕਾਉਂਟ ਉੱਤੇ ਲਾਈਵ ਆ ਕੇ ਦੱਸਿਆ ਕਿ ਅਜੇ ਤੱਕ ਤਾਂ ਮੇਰੇ ਪੁੱਤ ਦਾ ਸਿਵਾ ਵੀ ਠੰਡਾ ਨਹੀਂ ਹੋਇਆ। ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦਾ ਚੋਣ ਲੜਨ ਤੋਂ ਇਨਕਾਰ ਕੀਤਾ ਹੈ।

Check Also

ਹਰਦੀਪ ਪੁਰੀ ਨੇ ਕੀਤਾ ਖੁਲਾਸਾ