Home / ਪੰਜਾਬੀ ਖਬਰਾਂ / ਮਾਨ ਸਰਕਾਰ ਵਲੋ ਆਈ ਵੱਡੀ ਖਬਰ

ਮਾਨ ਸਰਕਾਰ ਵਲੋ ਆਈ ਵੱਡੀ ਖਬਰ

ਦੱਸ ਦੇਈਏ ਕੀ ਹੁਣ ਭਗਵੰਤ ਮਾਨ ਸਰਕਾਰ ਨੇ ਕਰਤਾ ਵੱਡਾ ਐਲਾਨ,ਜਿਸ ਕਾਰਨ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ । ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਵਿਭਾਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਕਿਸਾਨਾਂ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ।

ਜਿੱਥੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖ਼ਰਚਾ 4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ 2500 ਰੁਪਏ ਕਰਕੇ ਇਕ ਵੱਡੀ ਰਾਹਤ ਦਿੱਤੀ ਹੈ।ਜਿਸ ਨਾਲ ਬਹੁਤ ਸਾਰੇ ਕਿਸਾਨਾਂ ਨੂੰ ਇਸ ਦਾ ਫਾਇਦਾ ਹੋਵੇਗਾ ਅਤੇ ਫਿਰ ਖ਼ੇਤੀ ਉਨ੍ਹਾਂ ਲਈ ਲਾਹੇਵੰਦ ਸਾਬਤ ਹੋਵੇਗੀ। ਕਿਸੇ ਵੀ ਕਿਸਾਨ ਨੂੰ ਮਜਬੂਰੀਵਸ ਖੇਤੀ ਨਹੀਂ ਕਰਨੀ ਪਵੇਗੀ।

ਜਿੱਥੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ‘ਚ ਇਹ ਇਕ ਵੱਡਾ ਫ਼ੈਸਲਾ ਲੈਣ ਤੋਂ ਬਾਅਦ ਸਾਂਝਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਦੱਸਿਆ ਗਿਆ ਹੈ ਕਿ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖ਼ਰਚਾ 4750 ਪ੍ਰਤੀ ਹਾਰਸ-ਪਾਵਰ ਸੀ ਜਿਸ ਨੂੰ ਹੁਣ ਘਟਾ ਕੇ 2500 ਕਰ ਦਿੱਤਾ ਗਿਆ ਹੈ I ਇਸ ਖਬਰ ਨੂੰ ਸੁਣਦੇ ਵੀ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

Check Also

ਭਾਰੀ ਬਾਰਸ਼ ਦੇ ਬਾਰੇ ਮੌਸਮ ਵਿਭਾਗ ਵਲੋਂ ਅਲਰਟ ਜਾਰੀ

ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਿਹਾ ਹੈ। ਇਕਦਮ ਬਦਲੇ ਮੌਸਮ …