Home / ਸਿੱਖੀ ਖਬਰਾਂ / ਦਸਵੰਦ ਕੱਢਣ ਵਾਲੇ ਇਹ ਜਰੂਰ ਵੇਖਣ

ਦਸਵੰਦ ਕੱਢਣ ਵਾਲੇ ਇਹ ਜਰੂਰ ਵੇਖਣ

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

new

ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

newhttps://punjabiinworld.com/wp-admin/options-general.php?page=ad-inserter.php#tab-4

new

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।

Advertisement

Check Also

ਜੇ ਪਾਠ ਕਰਨ ਚ ਮਨ ਨਹੀ ਲੱਗਦਾ

 ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। …

error: Content is protected !!