ਦੱਸ ਦੇਈਏ ਕੀ ਹੁਣ ਪੰਜਾਬ ਵਿੱਚ ਮੌਨਸੂਨ ਆਉਣ ਦੇ ਮੱਦੇਨਜ਼ਰ ਇਨਾਂ ਦੀ ਛੁੱਟੀ ਰੱਦ ਕਰ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਛੇਤੀ ਆਉਣ ਵਾਲੇ ਦਿਨਾਂ ਦੇ ਵਿਚ ਬਰਸਾਤ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਥੇ ਹੀ ਮਹਾਂਨਗਰ ਲੁਧਿਆਣਾ ਦੇ ਵਿਚ ਹੁਣ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿੱਥੇ ਹੁਣ ਮੌਸਮ ਦੇ ਮੱਦੇਨਜ਼ਰ ਨਗਰ ਨਿਗਮ ਵੱਲੋਂ ਹੁਣ ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਛੁੱਟੀ ਲੈਣ ਵਾਸਤੇ ਪਹਿਲਾਂ ਹੀ ਮੰਨਜ਼ੂਰੀ ਲੈਣੀ ਹੋਵੇਗੀ।
ਕਿਉਂਕਿ ਹੁਣ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਜਿੱਥੇ ਸੜਕਾਂ ਉਪਰ ,ਨਾਲਆਂ ਦੀ ਸਫਾਈ, ਸੀਵਰੇਜ ਅਤੇ ਨਾਲਿਆਂ ਦੀ ਸਫਾਈ ਦੇ ਕੰਮ ਨੂੰ ਪੂਰਾ ਕੀਤਾ ਜਾਵੇਗਾ ਤਾਂ ਜੋ ਬਰਸਾਤ ਦੇ ਮੌਕੇ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉੱਚ ਅਧਿਕਾਰੀਆਂ ਵੱਲੋਂ ਸੀਵਰੇਜ ਦੀ ਮੋਟਰ ਚੈੱਕ ਕਰਨ ਅਤੇ ਲਾਈਟਾਂ ਦੇ ਜਨਰੇਟਰ ਚੈੱਕ ਕਰਨ ਅਤੇ ਇਸ ਸਭ ਦੇ ਇੰਤਜ਼ਾਮ ਕੀਤੇ ਜਾਣ ਦੇ ਨਿਰਦੇਸ ਵੀ ਅਧਿਕਾਰੀਆਂ ਨੂੰ ਜਾਰੀ ਕਰ ਦਿੱਤੇ ਗਏ ਹਨ। ਉਥੇ ਹੀ ਲੁਧਿਆਣਾ ਦੇ ਵਿਚ ਬੁੱਢੇ ਨਾਲੇ ਨੂੰ ਲੈ ਕੇ ਵੀ ਉਸ ਦੇ ਕਿਨਾਰਿਆਂ ਨੂੰ ਬਰਸਾਤ ਤੋਂ ਪਹਿਲਾਂ ਪੱਕਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਅਤੇ ਮਸ਼ੀਨਰੀ ਨੂੰ ਵੀ ਸਥਿਤੀ ਦੇ ਅਨੁਸਾਰ ਪਾਣੀ ਦੇ ਨਿਕਾਸ ਵਿੱਚ ਆਉਣ ਵਾਲੀ ਸਮੱਸਿਆ ਦੇ ਸਮੇਂ ਕਰਨ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਬਾਬਤ ਜਿੱਥੇ ਨਿਗਮ ਕਮਿਸ਼ਨਰ ਤੇ ਮੇਅਰ ਵੱਲੋਂ ਕੀਤੀ ਗਈ ਮੀਟਿੰਗ ਵਿਚ ਸੋਮਵਾਰ ਨੂੰ ਇਹ ਫੈਸਲਾ ਲਿਆ ਗਿਆ ਹੈ।