Home / ਪੰਜਾਬੀ ਖਬਰਾਂ / ਸਰਕਾਰੀ ਮੁਲਾਜ਼ਮਾਂ ਲਈ ਆਈ ਵੱਡੀ ਅਪਡੇਟ

ਸਰਕਾਰੀ ਮੁਲਾਜ਼ਮਾਂ ਲਈ ਆਈ ਵੱਡੀ ਅਪਡੇਟ

ਦੱਸ ਦੇਈਏ ਕੀ CM ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਮਾਨ ਸਰਕਾਰ ਮੁਫਤ ਬਿਜਲੀ ਦੇਣ ਦੇ ਵਾਅਦੇ ਮਗਰੋਂ ਹੁਣ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ । ਦਰਅਸਲ, ਮਾਨ ਸਰਕਾਰ ਰਾਜਸਥਾਨ ਤੇ ਛੱਤੀਸਗੜ੍ਹ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਆਦੇਸ਼ ਮੰਗਵਾਉਣ ਜਾ ਰਹੀ ਹੈ, ਕਿਉਂਕਿ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਲਗਾਤਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਗਈ ਸੀ। ਜਿਸ ਕਾਰਨ ‘ਆਪ’ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ।

ਜਿਸ ਕਾਰਨ ਹੁਣ ਸੂਬਾ ਸਰਕਾਰ ਵੱਲੋਂ ਇਸ ਮੰਗ ਨੂੰ ਪੂਰਾ ਕਰਨ ਲਈ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਅਧਿਕਾਰੀਆਂ ਨੂੰ ਰਾਜਸਥਾਨ ਤੇ ਛੱਤੀਸਗੜ੍ਹ ਰਾਜਾਂ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਲਈ ਆਦੇਸ਼ ਮੰਗਵਾਉਣ ਤੇ ਡਰਾਫਟ ਤਿਆਰ ਕਰਨ ਲਈ ਕਿਹਾ ਗਿਆ ਹੈ ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਪੰਜਾਬ ਦੇ ਮੁਲਾਜ਼ਮਾਂ ਵੱਲੋਂ 9 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ ਗਈ ਸੀ । ਜਿਸ ਵਿੱਚ ਵਿੱਤ ਮੰਤਰੀ ਨੇ ਮੁਲਾਜ਼ਮ ਆਗੂਆਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਜਲਦੀ ਹੀ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਲਈ ਰਾਜਾਂ ਤੋਂ ਆਦੇਸ਼ ਪ੍ਰਾਪਤ ਕਰਨਗੇ । ਇਸ ਦੌਰਾਨ ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ।

Check Also

ਕੈਨੇਡਾ ‘ਚ ਜੰਗਲ ਦੀ ਅੱਗ ਦਾ ਕਹਿਰ

ਪੱਛਮੀ ਕੈਨੇਡਾ ਵਿੱਚ ਜੈਸਪਰ ਅਤੇ ਨੇੜਲੇ ਜੰਗਲਾਂ ਵਿੱਚ ਲੱਗੀ ਅੱਗ ਵਧਦੀ ਜਾ ਰਹੀ ਹੈ। ਅੱਗ …