Home / ਪੰਜਾਬੀ ਖਬਰਾਂ / ਮੌਸਮ ਬਾਰੇ ਆਈ ਵੱਡੀ ਅਪਡੇਟ

ਮੌਸਮ ਬਾਰੇ ਆਈ ਵੱਡੀ ਅਪਡੇਟ

ਦੱਸ ਦੇਈਏ ਕੀ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ 21 ਜੂਨ ਤੱਕ ਜੇਕਰ ਬੱਦਲ ਇਸੇ ਤਰ੍ਹਾਂ ਬਣੇ ਰਹੇ ਤਾਂ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ ਸਮੇਤ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਦੇਖਦੇ ਹਾਂ ਕਿ ਦਿੱਲੀ ਸਮੇਤ ਉੱਤਰੀ ਭਾਰਤ ਦੇ ਸੂਬਿਆਂ ‘ਚ ਕਿਹੋ ਜਿਹਾ ਰਹੇਗਾ ਮੌਸਮ…ਦਿੱਲੀ: ਮੌਸਮ ਵਿਭਾਗ ਮੁਤਾਬਕ 21 ਜੂਨ ਤੱਕ ਦਿੱਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਐਤਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਗਿਆ ਸੀ। ਇਸ ਤੋਂ ਇਲਾਵਾ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 22 ਜੂਨ ਤੱਕ ਦਿੱਲੀ ‘ਚ ਆਸਮਾਨ ‘ਚ ਬੱਦਲ ਛਾਏ ਰਹਿਣਗੇ ਅਤੇ ਗਰਮੀ ਤੋਂ ਰਾਹਤ ਮਿਲਦੀ ਰਹੇਗੀ।

ਪੰਜਾਬ: ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਵਿਭਾਗ ਨੇ ਪੰਜਾਬ ਦੇ 13 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਬਾਰਿਸ਼ ਕਾਰਨ ਤਾਪਮਾਨ ‘ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਜੰਮੂ ਅਤੇ ਕਸ਼ਮੀਰ: ਜੰਮੂ-ਕਸ਼ਮੀਰ ‘ਚ ਅਗਲੇ ਕੁਝ ਦਿਨਾਂ ਤੱਕ ਇਸੇ ਤਰ੍ਹਾਂ ਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 23 ਜੂਨ ਤੋਂ ਮੌਸਮ ਵਿੱਚ ਮਾਮੂਲੀ ਬਦਲਾਅ ਹੋਵੇਗਾ। ਇਸ ਦੇ ਨਾਲ ਹੀ 22 ਜੂਨ ਤੱਕ ਜ਼ਿਆਦਾਤਰ ਜ਼ਿਲਿਆਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਤੋਂ ਬਾਅਦ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਉੱਤਰਾਖੰਡ: ਉੱਤਰਾਖੰਡ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪਵੇਗਾ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਜ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੂਰਾ ਹਫ਼ਤਾ ਮੌਸਮ ਅਜਿਹਾ ਹੀ ਰਹਿ ਸਕਦਾ ਹੈ।

Check Also

ਭਾਰੀ ਮੀਂਹ ਮਗਰੋਂ ਪਾਣੀ ‘ਚ ਡੁੱਬੇ ਕਈ ਪਿੰਡ

 ਇਸ ਵੇਲੇ ਕਰੀਬ ਪੂਰੇ ਦੇਸ਼ ‘ਚ ਬਰਸਾਤ ਦਾ ਦੌਰ ਜਾਰੀ ਹੈ। ਉੱਥੇ ਹੀ ਪੰਜਾਬ …