ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹੀਂ ਦਿਨੀਂ ਜਿੱਥੇ 20 ਤੋਂ 25 ਦਿਨਾਂ ਦੇ ਦੌਰੇ ਉੱਪਰ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਕੈਨੇਡਾ ਪਹੁੰਚੇ ਹੋਏ ਹਨ।
ਉਥੇ ਹੀ ਉਨ੍ਹਾਂ ਵੱਲੋਂ ਬਰੈਂਪਟਨ , ਟਰਾਂਟੋ ਅਤੇ ਸਰੀ ਵਿੱਚ ਕਈ ਜਗ੍ਹਾ ਤੇ ਧਾਰਮਿਕ ਸਮਾਗਮ ਕੀਤੇ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ ਉਥੇ ਹੀ ਲੋਕਾਂ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਜੁੜ ਕੇ ਗੁਰਬਾਣੀ ਨਾਲ ਜੁੜਿਆ ਗਿਆ ਹੈ। ਉਥੇ ਹੀ ਜਦੋਂ ਹੁਣ ਬਰੈਂਪਟਨ ਦੇ ਵਿੱਚ ਧੁੱਗਾ ਭਰਾਵਾਂ ਦੇ ਘਰ ਦੇ ਯਾਰਡ ਵਿੱਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਸੀ ਤਾਂ ਉਸ ਸਮੇਂ ਹੀ ਕੁਝ ਨੌਜਵਾਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਇਸ ਵਿਰੋਧ ਦੇ ਚਲਦਿਆਂ ਹੋਇਆਂ ਜਿੱਥੇ ਪ੍ਰਬੰਧਕਾਂ ਅਤੇ ਇਨ੍ਹਾਂ ਨੌਜਵਾਨਾਂ ਦੇ ਵਿਚਕਾਰ ਝੜਪ ਹੋਈ ਹੈ।
ਜਿਸ ਨੂੰ ਦੇਖਦੇ ਹੋਏ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਕੈਨੇਡਾ ਦੇ ਵਿਚ ਕਾਨੂੰਨ ਦੇ ਮੁਤਾਬਕ ਕਿਸੇ ਵਿਅਕਤੀ ਵੱਲੋਂ ਵੀ ਆਪਣੀ ਨਿੱਜੀ ਜਾਇਦਾਦ ਵਿੱਚ ਸਮਾਗਮ ਕਰਵਾਇਆ ਜਾ ਸਕਦਾ ਹੈ ਉਸ ਨੂੰ ਕੋਈ ਵੀ ਰੋਕ ਨਹੀਂ ਸਕਦਾ। ਉੱਥੇ ਹੀ ਇਨ੍ਹਾਂ ਨੌਜਵਾਨਾਂ ਵੱਲੋਂ ਆਖਿਆ ਗਿਆ ਕਿ ਇਹ ਕੋਈ ਗੁਰਦੁਆਰਾ ਸਾਹਿਬ ਨਹੀਂ ਹੈ ਇਸ ਲਈ ਇੱਥੇ ਸਮਾਗਮ ਨਹੀਂ ਕਰਵਾਇਆ ਜਾ ਸਕਦਾ।