Home / ਦੁਨੀਆ ਭਰ / ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਜਾਰੀ

ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਜਾਰੀ

ਪੰਜਾਬ ਦੇ ਵਿੱਚ ਜਦੋਂ ਦੀ ਭਗਵੰਤ ਮਾਨ ਦੀ ਸਰਕਾਰ ਬਣੀ ਹੈ ਲਗਾਤਾਰ ਇਸ ਸਰਕਾਰ ਵੱਲੋਂ ਐਲਾਨ ਤੇ ਐਲਾਨ ਕੀਤੇ ਜਾ ਰਹੇ ਹਨ । ਕਈ ਤਰ੍ਹਾਂ ਦੇ ਵਾਅਦੇ ਕਰਦੀ ਪੰਜਾਬ ਦੀ ਮਾਨ ਸਰਕਾਰ ਨਜ਼ਰ ਆ ਰਹੀ ਹੈ । ਹਾਲਾਂਕਿ ਮਾਨ ਸਰਕਾਰ ਵੱਲੋਂ ਜੋ ਹਰ ਰੋਜ ਕਈ ਤਰ੍ਹਾਂ ਦੇ ਵਾਅਦੇ ਅਤੇ ਦਾਅਵੇ ਕੀਤੇ ਜਾ ਰਹੇ ਹਨ ਉਨ੍ਹਾਂ ਸਦਕਾ ਮਾਨ ਸਰਕਾਰ ਦਾ ਵਿਰੋਧ ਵੀ ਚੱਲ ਰਿਹਾ ਹੈ । ਪਰ ਦੂਜੇ ਪਾਸੇ ਮਾਨ ਸਰਕਾਰ ਦੇ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ । ਇਸੇ ਵਿਚਕਾਰ ਹੁਣ ਭਗਵੰਤ ਮਾਨ ਦੀ ਸਰਕਾਰ ਦੇ ਵੱਲੋਂ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੇ ਚੱਲਦੇ ਹੁਣ ਮੁਲਾਜ਼ਮਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ ।

ਦਰਅਸਲ ਹੁਣ ਪੰਜਾਬ ਦੀ ਮਾਨ ਸਰਕਾਰ ਵੱਲੋਂ ਸੰਗਰੂਰ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਨਖਾਹ ਸਮੇਤ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਸੰਸਦੀ ਹਲਕੇ ਦੀ ਚੋਣ ਲਈ ਸੰਸਦੀ ਹਲਕੇ ਦੇ ਵੋਟਰਾਂ ਲਈ 23 ਜੂਨ ਦਿਨ ਵੀਰਵਾਰ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਇਸ ਬਾਬਤ ਗੱਲਬਾਤ ਕਰਦਿਆਂ ਹੋਇਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੰਗਰੂਰ ਸੰਸਦੀ ਚੋਣ ਖੇਤਰ ਚ ਹੋ ਰਹੀਆਂ ਲੋਕ ਸਭਾ ਦੀਆਂ ਆਮ ਚੋਣਾਂ ਨੂੰ ਮੁੱਖ ਰੱਖਦੇ ਸੂਬੇ ਵਿਚ ਸਥਿਤ ਉਦਯੋਗਿਕ ਅਦਾਰੇ ਦੁਕਾਨ ਤੇ ਤਜਾਰਤੀ ਅਦਾਰਿਆਂ ਜਿਨ੍ਹਾਂ ਵਿਚ ਬਰਨਾਲਾ , ਸੰਗਰੂਰ ਤੇ ਮਲੇਰਕੋਟਲਾ ਦੇ ਵੋਟਰ ਕੰਮ ਕਰਦੇ ਹਨ ।

ਉਨ੍ਹਾਂ ਸਾਰਿਆਂ ਨੂੰ ਆਪਣੀ ਵੋਟ ਦਾ ਹੱਕ ਸੁਨਿਸਚਿਤ ਕਰਨ ਦੇ ਲਈ ਤੇਈ ਜੂਨ ਦਿਨ ਵੀਰਵਾਰ ਨੂੰ ਸਰਕਾਰ ਦੇ ਵੱਲੋਂ ਇਨ੍ਹਾਂ ਹਲਕਿਆਂ ਦੇ ਅਧਿਕਾਰਕ ਖੇਤਰ ਵਿੱਚ ਆਉਂਦੇ ਅਧਿਕਾਰੀਆਂ ਨੂੰ ਤਨਖਾਹ ਸਮੇਤ ਛੁੱਟੀ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਸੰਗਰੂਰ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਵਿੱਚ ਹੁਣ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਹੈ । ਸਿਆਸੀ ਪਾਰਟੀਆਂ ਲਗਾਤਾਰ ਜ਼ੋਰ ਲਗਾ ਰਹੀਆਂ ਹਨ ਕਿ ਉਨ੍ਹਾਂ ਦੀ ਪਾਰਟੀ ਪਾਰਟੀ ਜੇਤੂ ਰਹੇ ਤੇ ਇਸੇ ਵਿਚਕਾਰ ਹੁਣ ਭਗਵੰਤ ਮਾਨ ਦੀ ਸਰਕਾਰ ਦੇ ਵੱਲੋਂ ਇਸ ਦਿਨ ਕਈ ਹਲਕਿਆਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?