ਅੱਜ ਦੇ ਦੌਰ ਵਿਚ ਜਿਥੇ ਲੋਕਾਂ ਲਈ ਮਹਿੰਗਾਈ ਦੇ ਸਮੇਂ ਵਿਚ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ ਉਥੇ ਹੀ ਸਰਕਾਰ ਵੱਲੋਂ ਅਜਿਹੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ ਜਿਸ ਕਾਰਨ ਲੋਕਾਂ ਦੇ ਉੱਪਰ ਸਮੇਂ ਦੀ ਮਾਰ ਪੈ ਜਾਂਦੀ ਹੈ। ਪਹਿਲਾਂ ਜਿਥੇ ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨਾਂ ਨੂੰ ਲੈ ਕੇ ਲਗਾਤਾਰ ਕਿਸਾਨਾਂ ਨੂੰ ਇੱਕ ਸਾਲ ਤੋਂ ਵਧੇਰੇ ਸਮੇਂ ਲਈ ਸੰਘਰਸ਼ ਕਰਨਾ ਪਿਆ ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਵੀ ਹੋਇਆ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਤੋਂ ਬਾਅਦ ਹੁਣ ਜਿਥੇ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਅਗਨੀਪਥ ਯੋਜਨਾ ਲਾਗੂ ਕਰ ਦਿੱਤੀ ਗਈ ਹੈ ਜਿਸ ਦੇ ਚਲਦਿਆਂ ਹੋਇਆਂ ਦੇਸ਼ ਅੰਦਰ ਲੋਕਾਂ ਵੱਲੋਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਉੱਥੇ ਹੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਦਸਦੇ ਹੋਏ ਕਈ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦਾ ਉਨ੍ਹਾਂ ਨੂੰ ਲਾਭ ਹੋ ਸਕੇ। ਪਰ ਅਜਿਹੀਆਂ ਯੋਜਨਾਵਾਂ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਤੌਰ ਤੇ ਉਪਰ ਨਹੀਂ ਉੱਠਣ ਦੇ ਰਹੀਆਂ, ਜਿੰਨਾਂ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾਂਦਾ ਹੈ। ਅਜਿਹੇ ਮਸਲਿਆਂ ਨੂੰ ਠੰਡਾ ਕਰਨ ਵਾਸਤੇ ਸਰਕਾਰ ਵੱਲੋਂ ਹੋਰ ਯੋਜਨਾਵਾਂ ਲਿਆ ਕੇ ਲੋਕਾਂ ਦਾ ਧਿਆਨ ਉਸ ਵੱਲ ਆਕਰਸ਼ਿਤ ਕੀਤਾ ਜਾਂਦਾ ਹੈ। ਹੁਣ ਸਸਤਾ ਸੋਨਾ ਖਰੀਦਣ ਵਾਸਤੇ ਸਰਕਾਰ ਵੱਲੋਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ।
ਇਸ ਸਮੇਂ ਵਧ ਰਹੀ ਮਹਿੰਗਾਈ ਦਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਲਈ ਸਸਤਾ ਸੋਨਾ ਖਰੀਦਣ ਦਾ ਮੌਕਾ ਜਾਰੀ ਕੀਤਾ ਗਿਆ ਹੈ ਜੋ ਆਉਣ ਵਾਲੇ ਕੁਝ ਦਿਨਾਂ ਲਈ ਜਾਰੀ ਰਹੇਗਾ। ਇਹ ਮੌਕਾ ਸਾਵਰੇਨ ਗੋਲਡ ਬਰਾਂਡ ਦੀ ਅਗਲੀ ਕਿਸ਼ਤ ਦੀ ਵਿਕਰੀ ਤੇ ਸ਼ੁਰੂ ਕੀਤਾ ਗਿਆ ਹੈ। ਜੋ ਅੱਜ ਸੋਮਵਾਰ ਤੋਂ ਹੀ ਸ਼ੁਰੂ ਹੋ ਗਈ ਹੈ। ਕਰੋਨਾ ਦੌਰ ਦੇ ਦੌਰਾਨ ਜਿੱਥੇ ਇਸ ਯੋਜਨਾ ਦੇ ਕਾਰਨ ਲੋਕਾਂ ਵਿੱਚ ਸੋਨਾ ਖਰੀਦਣ ਦਾ ਵਧੇਰੇ ਰੁਝਾਨ ਵਧ ਰਿਹਾ ਹੈ। ਉੱਥੇ ਹੀ ਇਸ ਯੋਜਨਾ ਦੇ ਅਧੀਨ ਆਨਲਾਈਨ ਅਪਲਾਈ ਕਰਨ ਵਾਲਿਆਂ ਲਈ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ 50 ਰੁਪਏ ਪ੍ਰਤੀ ਗਰਾਮ ਦੀ ਛੋਟ ਦੀ ਪੇਸ਼ਕਸ਼ ਵੀ ਕਰ ਦਿੱਤੀ ਗਈ ਹੈ।
ਜਿਸ ਦੇ ਤਹਿਤ ਇਸ ਯੋਜਨਾ ਦਾ ਫਾਇਦਾ ਲੈਣ ਵਾਲੇ ਬਿਨੈਕਾਰਾਂ ਨੂੰ ਡਿਜੀਟਲ ਮੋਡ ਰਾਹੀਂ ਭੁਗਤਾਨ ਕਰਨਾ ਹੋਵੇਗਾ। ਜਿਸ ਨਾਲ ਲੋਕਾਂ ਨੂੰ ਫਾਇਦਾ ਹੋ ਸਕੇ ਇਨ੍ਹਾਂ ਬ੍ਰਾਂਡਾਂ ਦੀ ਵਿਕਰੀ ਦੇ ਦੋਰਾਨ ਦੋ ਸਾਲਾਂ ਦੇ ਵਿੱਚ 2015 ਚ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ। ਜੋ ਕੁੱਲ ਵਿੱਕਰੀ ਦਾ 75% ਸ਼ੁਰੂਆਤ ਤੋਂ ਬਾਅਦ ਦੱਸਿਆ ਗਿਆ ਹੈ