ਦੱਸ ਦੇਈਏ ਕੀ ਪੰਜਾਬ ਰੋਡਵੇਜ਼ ਪਨਬੱਸ / ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋਂ ਨਾ ਦੇਣ ਦੇ ਰੋ ਸ ਵਜੋਂ ਤਨਖਾਹ ਨਹੀ ਤਾਂ ਕੰਮ ਨਹੀਂ ਦਾ ਨਾਅਰਾ ਬੁਲੰਦ ਕਰਦੇ ਹੋਏ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਕੇ ਰੋ ਸ ਪ੍ਰਦ ਰਸ਼ਨ ਕੀਤਾ ਗਿਆ।
ਫਿਰੋਜ਼ਪੁਰ ਕੈਂਟ ਬੱਸ ਸਟੈਂਡ ਤੇ ਧਰ ਨੇ ਦੌਰਾਨ ਬੋਲਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ,ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਤੇ ਸੰਘਰਸ਼ ਕਰਦੇ ਕੱਚੇ ਮੁਲਾਜ਼ਮਾਂ ਨੂੰ ਹੁਣ ਪਹਿਲਾਂ ਤੋਂ ਵੀ ਮਾੜੇ ਹਲਾਤ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਦਾ ਕੀਤੇ ਜਾ ਰਹੇ ਹਨ ਜਿਸ ਦੇ ਚਲਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੇ ਸੰਘਰਸ਼ ਦੇ ਨਾਲ ਨਾਲ ਹੁਣ ਹਰ ਮਹੀਨੇ ਪਨਬੱਸ ਅਤੇ ਪੀ ਆਰ ਟੀ ਸੀ ਮੁਲਾਜ਼ਮਾਂ ਦੀਆਂ ਤਨਖਾਹਾਂ ਬਹੁਤ ਹੀ ਲੇਟ ਅਦਾ ਕੀਤੀਆਂ ਜਾ ਰਹੀਆਂ ਹਨ ਅਤੇ ਤਨਖਾਹ ਪਾਵਾਉਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈਂਦੀ ਹੈ।
ਦਿਨ ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜ਼ਲ ਤੇ ਪਹੁੰਚਾਉਣ ਵਾਲੇ ਅਤੇ ਲੋਕਾਂ ਨੂੰ ਫ੍ਰੀ ਸਫ਼ਰ ਸਹੂਲਤਾਂ ਦੇਣ ਵਾਲੇ ਇਹਨਾਂ ਮੁਲਾਜ਼ਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਨੇ ਜਿਸ ਕਾਰਨ ਬੱਸਾਂ ਚਲਾਉਣ ਵਾਲੇ ਡਰਾਇਵਰ ਕੰਡਕਟਰ ਵੀ ਮਾਨਸਿਕ ਤਣਾਅ ਵਿੱਚ ਬੱਸਾਂ ਚਲਾਉਣ ਲਈ ਮਜਬੂਰ ਹਨ। ਇਹਨਾਂ ਹਾਲਾਤ ਨੂੰ ਵੇਖਦੇ ਹੋਏ ਜਥੇਬੰਦੀ ਵੱਲੋ ਵਾਰ ਵਾਰ ਉੱਚ ਅਧਿਕਾਰੀਆਂ ਨਾਲ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਸੰਪਰਕ ਕਰਨ ਤੇ ਵੀ ਹੁਣ ਤੱਕ ਤਨਖਾਹਾਂ ਨਾ ਆਉਣ ਕਾਰਨ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਇਸ ਤੋ ਵੀ ਬਾਅਦ ਜੇਕਰ ਤਨਖਾਹ ਨਹੀਂ ਆਉਂਦੀ ਤਾਂ ਮਿਤੀ 23/6/22 ਨੂੰ ਦੁਪਹਿਰ ਤੋਂ ਸਮੂਹ ਕਰਮਚਾਰੀ ਬੱਸਾਂ ਬੰਦ ਕਰਕੇ ਪਨਬੱਸ ਤੇ ਪੀ ਆਰ ਟੀ ਸੀ ਦਾ ਚੱਕਾ ਜਾਮ ਕਰਨਗੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.